Mohali Murder News : 5000 ਰੁਪਏ ਨੂੰ ਲੈ ਕੇ ਇੱਕ ਦੋਸਤ ਨੇ ਕੀਤਾ ਦੋਸਤ ਦਾ ਕਤਲ, ਮੁਲਜ਼ਮ ਨੇ ਲਾਸ਼ ਸਾੜਨ ਦੀ ਕੀਤੀ ਕੋਸ਼ਿਸ਼, ਪਰ..

ਮਿਲੀ ਜਾਣਕਾਰੀ ਮੁਤਾਬਿਕ 5000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਇੱਕ ਦੋਸਤ ਨੇ ਦੂਜੇ ਦੋਸਤ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਇੱਕ ਖਾਲੀ ਪਲਾਟ ਵਿੱਚ ਥਿਨਰ ਪਾ ਕੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਪਰ ਇਸ ਤੋਂ ਪਹਿਲਾਂ ਹੀ ਉਸਦਾ ਭੇਤ ਖੁੱਲ੍ਹ ਗਿਆ।

By  Aarti December 11th 2025 08:50 AM

Mohali Murder News :  ਮੁਹਾਲੀ ਦੇ ਨਿਊ ਸੰਨੀ ਐਨਕਲੇਵ ਸੈਕਟਰ-123 ਵਿੱਚ ਬੇਹੱਦ ਖੌਫਨਾਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਕ ਵਿਅਕਤੀ ਨੇ ਪਹਿਲਾਂ 5000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ। ਇਨ੍ਹਾਂ ਹੀ ਨਹੀਂ ਮੁਲਜ਼ਮ ਨੇ ਪੁਲਿਸ ਤੋਂ ਬਚਣ ਦੇ ਲਈ ਮ੍ਰਿਤਕ ਲਾਸ਼ ਨੂੰ ਸਾੜਨ ਦੀ ਵੀ ਕੋਸ਼ਿਸ਼ ਕੀਤੀ। 

ਮਿਲੀ ਜਾਣਕਾਰੀ ਮੁਤਾਬਿਕ 5000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਇੱਕ ਦੋਸਤ ਨੇ ਦੂਜੇ ਦੋਸਤ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਇੱਕ ਖਾਲੀ ਪਲਾਟ ਵਿੱਚ ਥਿਨਰ ਪਾ ਕੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਪਰ ਇਸ ਤੋਂ ਪਹਿਲਾਂ ਹੀ ਉਸਦਾ ਭੇਤ ਖੁੱਲ੍ਹ ਗਿਆ। ਉੱਥੇ ਮੌਜੂਦ ਕੁਝ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਉਰਫ ਨੇਤਾ ਵਜੋਂ ਹੋਈ ਹੈ। ਖਰੜ ਥਾਣੇ ਦੀ ਪੁਲਿਸ ਨੇ ਦੋਸ਼ੀ ਦਿਲੀਪ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸ ਦਈਏ ਕਿਥਾਣਾ ਸਦਰ ਖਰੜ ਦੇ ਐਸਐਚਓ ਸ਼ਿਵਦੀਪ ਬਰਾੜ ਨੇ ਕਿਹਾ ਕਿ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਨੇ ਅਪਰਾਧ ਵਿੱਚ ਲਾਸ਼ ਨੂੰ ਸਾੜਨ ਲਈ ਵਰਤਿਆ ਗਿਆ ਥਿਨਰ ਵੀ ਬਰਾਮਦ ਕਰ ਲਿਆ ਹੈ।

ਇਹ ਵੀ ਪੜ੍ਹੋ : Dense Fog Alert in Punjab : ਪੰਜਾਬ ’ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਇਨ੍ਹਾਂ 9 ਜ਼ਿਲ੍ਹਿਆਂ ਵਿੱਚ ਰਹੇਗਾ ਜਿਆਦਾ ਅਸਰ

Related Post