Moga : ਮੋਗਾ ਚ ਸ਼ਖਸ ਨੇ ਗੁਆਂਢੀ ਨੂੰ ਮਾਰੀ ਗੋਲੀ, ਪਤਨੀ ਦੇ ਨਾਜਾਇਜ਼ ਸਬੰਧਾਂ ਦਾ ਸੀ ਸ਼ੱਕ

Moga : Moga Murder : ਮੋਗਾ ਦੇ ਧਰਮਕੋਟ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਕੈਲਾਂ ਵਿੱਚ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੂੰ ਆਪਣੀ ਪਤਨੀ 'ਤੇ ਗੁਆਂਢੀ ਨਾਲ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ, ਜਿਸ ਕਾਰਨ ਦੋਵਾਂ ਵਿਚਕਾਰ ਝਗੜਾ ਹੋ ਗਿਆ।

By  KRISHAN KUMAR SHARMA February 11th 2026 02:35 PM -- Updated: February 11th 2026 02:36 PM

Moga Murder : ਮੋਗਾ ਦੇ ਧਰਮਕੋਟ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਕੈਲਾਂ ਵਿੱਚ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੂੰ ਆਪਣੀ ਪਤਨੀ 'ਤੇ ਗੁਆਂਢੀ ਨਾਲ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ, ਜਿਸ ਕਾਰਨ ਦੋਵਾਂ ਵਿਚਕਾਰ ਝਗੜਾ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਡੀਐਸਪੀ ਧਰਮਕੋਟ ਜਸਵਰਿੰਦਰ  ਸਿੰਘ ਅਤੇ ਥਾਣਾ ਧਰਮਕੋਟ ਦੇ ਮੁੱਖ ਅਫਸਰ ਲਛਮਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਭਰਪੂਰ ਸਿੰਘ ਆਪਣੀ ਪਤਨੀ 'ਤੇ ਸ਼ੱਕ ਕਰਦਾ ਸੀ ਕਿ ਉਸ ਦੇ ਗੁਆਂਢੀ ਇੰਦਰਜੀਤ ਸਿੰਘ ਉਰਫ ਸੋਨੀ ਨਾਲ ਗਲਤ ਸਬੰਧ ਹਨ। ਇਸ ਗੱਲ ਨੂੰ ਲੈ ਕੇ ਉਹ ਬਹੁਤ ਪ੍ਰੇਸ਼ਾਨ ਹੋ ਗਿਆ ਸੀ, ਜਿਸ ਪਿੱਛੋਂ ਉਸ ਨੇ ਯੋਜਨਾ ਤਹਿਤ ਇਸ ਘਟਨਾ ਨੂੰ ਅੰਜਾਮ ਦਿੱਤਾ।

ਜਾਣਕਾਰੀ ਅਨੁਸਾਰ, ਮੁਲਜ਼ਮ ਕਈ ਵਾਰ ਇੰਦਰਜੀਤ ਸਿੰਘ ਉਰਫ ਸੋਨੀ ਨੂੰ ਆਪਣੇ ਘਰ ਆਉਣ  ਤੋਂ ਰੋਕਦਾ ਸੀ ਅਤੇ ਪਰੰਤੂ ਮੰਗਲਵਾਰ ਦੇਰ ਸ਼ਾਮ ਇੰਦਰਜੀਤ ਸਿੰਘ ਉਹਨਾਂ ਦੇ ਘਰ ਆਇਆ, ਜਿਸ ਦੀ ਸ਼ਰਾਬ ਪੀਤੀ ਹੋਈ ਸੀ।

ਇਸ ਦੌਰਾਨ ਉਸ ਨੇ ਆਪਣੇ 32 ਬੋਰ ਰਿਵਾਲਵਰ ਨਾਲ ਭਰਪੂਰ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਡੀਐਸਪੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਵੱਖ-ਵੱਖ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਟੈਕਨੀਕਲ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਟੀਮਾਂ ਗਠਿਤ ਕਰਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦ ਗਿਰਫਤਾਰ ਕਰ ਲਿਆ ਜਾਵੇਗਾ।

Related Post