Fatehgarh Sahib News : ਖਮਾਣੋ ਵਿਖੇ ਸਵੇਰੇ ਕੁੱਤਾ ਘੁਮਾਉਣ ਗਏ ਵਿਅਕਤੀ ਦੀ ਗਵਾਂਢੀ ਵੱਲੋਂ ਕੀਤੀ ਗਈ ਬੁਰੀ ਤਰ੍ਹਾਂ ਕੁੱਟਮਾਰ ,ਇਲਾਜ ਦੌਰਾਨ ਹੋਈ ਮੌਤ
Fatehgarh Sahib News : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖਮਾਣੋ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਦਿਵਾਲੀ ਵਾਲੀ ਰਾਤ ਨੂੰ ਇੱਕ ਵਿਅਕਤੀ ਦੀ ਗਵਾਂਢੀਆਂ ਨਾਲ ਆਪਸੀ ਤਕਰਾਰ ਹੋਈ ਸੀ। ਅਗਲੀ ਸਵੇਰ ਕੁੱਤਾ ਘੁਮਾਉਣ ਗਏ ਵਿਅਕਤੀ ਦੀ ਗਵਾਂਢੀ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਤਲ ਕਰਨ ਦੇ ਇਲਜ਼ਾਮ ਲਗਾਏ ਹਨ
Fatehgarh Sahib News : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖਮਾਣੋ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਦਿਵਾਲੀ ਵਾਲੀ ਰਾਤ ਨੂੰ ਇੱਕ ਵਿਅਕਤੀ ਦੀ ਗਵਾਂਢੀਆਂ ਨਾਲ ਆਪਸੀ ਤਕਰਾਰ ਹੋਈ ਸੀ। ਅਗਲੀ ਸਵੇਰ ਕੁੱਤਾ ਘੁਮਾਉਣ ਗਏ ਵਿਅਕਤੀ ਦੀ ਗਵਾਂਢੀ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਤਲ ਕਰਨ ਦੇ ਇਲਜ਼ਾਮ ਲਗਾਏ ਹਨ।
45 ਸਾਲਾ ਮ੍ਰਿਤਕ ਅਮਨਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਗਵਾਂਢੀ ਵੱਲੋਂ ਹੀ ਤਕਰਾਰਬਾਜ਼ੀ ਦੇ ਚਲਦਿਆਂ ਦਿਵਾਲੀ ਵਾਲੀ ਰਾਤ ਨੂੰ ਤਕਰਾਰ ਉਪਰੰਤ ਅਗਲੀ ਸਵੇਰ ਬਾਹਰ ਆਪਣੇ ਕੁੱਤੇ ਨੂੰ ਘੁਮਾਉਣ ਗਏ ਅਮਨਦੀਪ ਸਿੰਘ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਕੁੱਟਮਾਰ ਕਰਨ ਵਾਲੇ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ।
ਮ੍ਰਿਤਕ ਦੀ ਪਤਨੀ ਅਤੇ ਮਾਤਾ ਨੇ ਕਿਹਾ ਕਿ ਰਾਤੀ ਲੜਾਈ ਬਾਰੇ ਪੁਲਿਸ ਨੂੰ ਸੂਚਿਤ ਕਰਨ ਕੀਤਾ ਗਿਆ ਤੇ ਜੇਕਰ ਪੁਲਿਸ ਮੌਕੇ 'ਤੇ ਪਹੁੰਚ ਜਾਂਦੀ ਤਾਂ ਇਹ ਘਟਨਾ ਨਾ ਵਾਪਰਦੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਤਲ ਕਰਨ ਵਾਲੇ ਕਥਿਤ ਆਰੋਪੀ ਖਿਲਾਫ ਸਖਤ ਕਾਰਵਾਈ ਕਰਦਿਆਂ ਗ੍ਰਿਫਤਾਰ ਕਰਕੇ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ।
ਪੁਲਿਸ ਥਾਣਾ ਖਮਾਣੋ ਦੇ ਇੰਚਾਰਜ ਲੜਾਈ ਵਿੱਚ ਜ਼ਖਮੀ ਹੋਏ ਅਮਨਦੀਪ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਖਮਾਣੋ ਲਿਜਾਇਆ ਗਿਆ ,ਜਿੱਥੋਂ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਸਰਕਾਰੀ ਹਸਪਤਾਲ 32 ਵਿਖੇ ਰੈਫਰ ਕਰ ਦਿੱਤਾ ਗਿਆ ,ਜਿੱਥੇ ਅਮਨਦੀਪ ਸਿੰਘ ਦੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।