Mandi Gobindgarh ਦੀ ਮਾਸਟਰ ਕਲੋਨੀ ਚ ਸਕਰੈਪ ਸਟੋਰ ਨੂੰ ਲੱਗੀ ਭਿਆਨਕ ਅੱਗ ,ਲੱਖਾਂ ਦਾ ਸਮਾਨ ਸੜ ਕੇ ਸੁਆਹ
Mandi Gobindgarh News : ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਰਿਹਾਈਸੀ ਖੇਤਰ ਵਿੱਚ ਬੀਤੀ ਦੇਰ ਰਾਤ ਇੱਕ ਸਕਰੈਪ ਸਟੋਰ ਵਿੱਚ ਅੱਗ ਲੱਗ ਜਾਣ ਕਾਰਨ ਭਾਵੇਂ ਲੱਖਾਂ ਦਾ ਨੁਕਸਾਨ ਹੋ ਗਿਆ ਪਰੰਤੂ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਭਿਆਨਕ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਰ ਰਾਤ ਤੱਕ ਲੱਗੀਆਂ ਰਹੀਆਂ, ਜਦਕਿ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਤੇ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਤੇ ਕਾਬੂ ਪਾਇਆ ਗਿਆ
Mandi Gobindgarh News : ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਰਿਹਾਈਸੀ ਖੇਤਰ ਵਿੱਚ ਬੀਤੀ ਦੇਰ ਰਾਤ ਇੱਕ ਸਕਰੈਪ ਸਟੋਰ ਵਿੱਚ ਅੱਗ ਲੱਗ ਜਾਣ ਕਾਰਨ ਭਾਵੇਂ ਲੱਖਾਂ ਦਾ ਨੁਕਸਾਨ ਹੋ ਗਿਆ ਪਰੰਤੂ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਭਿਆਨਕ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਰ ਰਾਤ ਤੱਕ ਲੱਗੀਆਂ ਰਹੀਆਂ, ਜਦਕਿ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਤੇ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਤੇ ਕਾਬੂ ਪਾਇਆ ਗਿਆ।
ਉਧਰ ਸ਼ਹਿਰ ਨਿਵਾਸੀਆਂ ਤੇ ਸ਼ਹਿਰ ਦੇ ਕੌਂਸਲਰ ਨੇ ਰਿਹਾਇਸ਼ੀ ਖੇਤਰ ਵਿੱਚ ਬਣੇ ਅਜਿਹੇ ਸਕਰੈਪ ਸਟੋਰਾਂ 'ਤੇ ਸਵਾਲ ਖੜੇ ਕੀਤੇ ਹਨ। ਸ਼ਹਿਰ ਦੇ ਕੌਂਸਲਰ ਨੇ ਕਿਹਾ ਕਿ ਅੱਜ ਤੋਂ ਤਕਰੀਬਨ ਪੰਜ ਸਾਲ ਪਹਿਲਾਂ ਵੀ ਇਸੇ ਏਰੀਏ ਵਿੱਚ ਸਕਰੈਪ ਸਟੋਰਾਂ ਵਿੱਚ ਅੱਗ ਲੱਗ ਗਈ ਸੀ ਪ੍ਰੰਤੂ ਫਿਰ ਵੀ ਇਹਨਾਂ ਸਕਰੈਪ ਸਟੋਰਾਂ ਨੂੰ ਰਿਹਾਇਸ਼ੀ ਖੇਤਰਾਂ ਵਿੱਚੋਂ ਬਾਹਰ ਨਹੀਂ ਲਿਜਾਇਆ ਜਾਂਦਾ। ਕੌਂਸਲਰ ਨੇ ਕਿਹਾ ਕਿ ਜੇਕਰ ਫਾਇਰ ਬ੍ਰੇਡ ਦੀਆਂ ਗੱਡੀਆਂ ਸਮੇਂ ਸਿਰ ਨਾ ਪਹੁੰਚਦੀਆਂ ਤਾਂ ਰਿਹਾਇਸ਼ੀ ਖੇਤਰ ਵਿੱਚ ਵੀ ਅੱਗ ਨਾਲ ਕਾਫੀ ਨੁਕਸਾਨ ਹੋ ਸਕਦਾ ਸੀ।
ਬਾਬੂ ਰਾਮ ਸਕਰੈਪ ਸਟੋਰ ਦੇ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ। ਜਦੋਂ ਕਿ ਸਟੋਰ ਵਿੱਚ ਪਿਆ ਗੱਤਾ ਤੇ ਪਲਾਸਟਿਕ ਪੂਰੀ ਤਰ੍ਹਾਂ ਅੱਗ ਨਾਲ ਸੜ ਗਿਆ। ਉਹਨਾਂ ਦੱਸਿਆ ਕਿ ਜਦੋਂ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਤਾਂ ਉਹ ਉਸ ਟਾਈਮ ਦੁਕਾਨ ਵਿੱਚ ਹੀ ਬੈਠੇ ਸਨ ਤੇ ਜਦੋਂ ਧੂਆਂ ਨਿਕਲਦਾ ਦਿਖਿਆ ਤਾਂ ਪਾਣੀ ਪਾ ਕੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਅੱਗ 'ਤੇ ਕਾਬੂ ਨਾ ਪਾਇਆ ਜਾ ਸਕਿਆ। ਫਾਇਰ ਬਗਰੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਫਾਇਰ ਆਫਿਸਰ ਪ੍ਰਦੀਪ ਸਿੰਘ ਨੇ ਕਿਹਾ ਕਿ ਅੱਗ ਇਨੀ ਭਿਆਨਕ ਸੀ ਕਿ ਦੋ ਘੰਟੇ ਦੀ ਸਖਤ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ ਗਿਆ, ਜਦੋਂ ਕਿ ਇਸ ਅੱਗ ਦੇ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ।