Manish Sisodia: CBI ਦੇ ਸਵਾਲਾਂ ਦਾ ਸਾਹਮਣਾ ਕਰਨ ਪਹੁੰਚੇ ਸਿਸੋਦੀਆ, ਦੱਖਣੀ ਦਿੱਲੀ ਚ ਧਾਰਾ 144 ਲਾਗੂ
ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ (Manish Sisodia) ਸੀਬੀਆਈ ਦੇ ਸਵਾਲਾਂ ਦੇ ਜਵਾਬ ਦੇਣ ਲਈ ਪਹੁੰਚ ਗਏ ਹਨ। ਸੀਬੀਆਈ ਨੇ ਕਥਿਤ ਸ਼ਰਾਬ ਨੀਤੀ ਦੇ ਮਾਮਲੇ ( Delhi Liquor Scam) ਵਿੱਚ ਮਨੀਸ਼ ਸਿਸੋਦੀਆ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

Delhi Liquor Scam: ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਸੀਬੀਆਈ ਦੇ ਸਵਾਲਾਂ ਦੇ ਜਵਾਬ ਦੇਣ ਲਈ ਪਹੁੰਚ ਗਏ ਹਨ। ਸੀਬੀਆਈ ਨੇ ਕਥਿਤ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਦੇ ਵਿਰੋਧ 'ਚ ਆਮ ਆਦਮੀ ਪਾਰਟੀ (ਆਪ) ਸੜਕਾਂ 'ਤੇ ਉਤਰ ਆਈ ਹੈ। ਦੂਜੇ ਪਾਸੇ ਦੱਖਣੀ ਦਿੱਲੀ ’ਚ ਧਾਰਾ 144 ਲਾਗੂ ਹੋ ਗਈ ਹੈ।
ਦੱਸ ਦਈਏ ਕਿ ਸਿਸੋਦੀਆ ਨੇ ਸੀਬੀਆਈ ਹੈੱਡਕੁਆਰਟਰ ਜਾਣ ਤੋਂ ਪਹਿਲਾਂ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਵੀ ਦਿੱਤੀ। ਸੀਬੀਆਈ ਹੈੱਡਕੁਆਰਟਰ ਦੇ ਬਾਹਰ ਵੱਡੇ ਪ੍ਰਦਰਸ਼ਨ ਦੀ ਤਿਆਰੀ ਹੈ। ਉੱਥੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਸੀਬੀਆਈ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਹੈ ਕਿ ਅੱਜ ਫਿਰ ਸੀਬੀਆਈ ਕੋਲ ਜਾ ਕੇ ਪੂਰੀ ਜਾਂਚ ਵਿੱਚ ਪੂਰਾ ਸਹਿਯੋਗ ਦੇਵਾਂਗੇ। ਲੱਖਾਂ ਬੱਚਿਆਂ ਦਾ ਪਿਆਰ ਅਤੇ ਕਰੋੜਾਂ ਦੇਸ਼ਵਾਸੀਆਂ ਦਾ ਆਸ਼ੀਰਵਾਦ ਸਾਡੇ ਨਾਲ ਹੈ। ਮੈਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਕਿ ਮੈਨੂੰ ਕੁਝ ਮਹੀਨੇ ਜੇਲ੍ਹ ਵਿੱਚ ਰਹਿਣਾ ਪਵੇ। ਅਸੀਂ ਭਗਤ ਸਿੰਘ ਦੇ ਚੇਲੇ ਹਾਂ ਦੇਸ਼ ਲਈ ਭਗਤ ਸਿੰਘ ਨੂੰ ਫਾਂਸੀ ਦਿੱਤੀ ਗਈ ਸੀ। ਅਜਿਹੇ ਝੂਠੇ ਦੋਸ਼ਾਂ ਕਾਰਨ ਜੇਲ੍ਹ ਜਾਣਾ ਛੋਟੀ ਗੱਲ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਨੀਸ਼ ਜੀ ਤੁਸੀਂ ਸੱਚ ਦੀ ਲੜਾਈ ਲੜ ਰਹੇ ਹੋ। ਸਾਰਾ ਦੇਸ਼ ਤੁਹਾਡੇ ਨਾਲ ਹੈ। ਲੱਖਾਂ ਬੱਚਿਆਂ ਦਾ ਪਿਆਰ ਤੁਹਾਡੇ ਨਾਲ ਹੈ। ਭਗਤ ਸਿੰਘ ਜੀ ਕਹਿੰਦੇ ਸੀ ਕਿ ਮੇਰੀ ਤਬੀਅਤ ਨੂੰ ਮੇਰੀ ਕਲਮ ਜਾਣਦੀ ਹੈ ਕਿ ਮੈਂ ਇਸ਼ਕ ਵੀ ਲਿਖਦਾ ਹਾਂ ਤਾਂ ਇਨਕਲਾਬ ਲਿਖਿਆ ਜਾਂਦਾ ਹੈ। ਅਸੀਂ ਸਾਰੇ ਸਿੱਖਿਆ ਇਨਕਲਾਬ ਦੇ ਨਾਲ ਹੈ।
ਇਹ ਵੀ ਪੜ੍ਹੋ: MHA On Ajanala Clash: ਕੇਂਦਰੀ ਗ੍ਰਹਿ ਮੰਤਰਾਲੇ ਨੇ ਮੰਗੀ ਅਜਨਾਲੇ ਝੜਪ ਦੀ ਡਿਟੇਲ ਰਿਪੋਰਟ - ਸੂਤਰ