Manisha Gulati: ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਿਜ਼

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ।

By  Aarti March 28th 2023 11:03 AM

Manisha Gulati:  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮਨੀਸ਼ਾ ਗੁਲਾਟੀ ਵੱਲੋਂ ਦੂਜੀ ਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਜਿਸ ’ਚ ਗੁਲਾਟੀ ਨੇ ਸਰਕਾਰੀ ਹੁਕਮਾਂ ਵਿੱਚ ਸਪੱਸ਼ਟ ਨਾ ਹੋਣ ਦੇ ਕਾਰਨਾਂ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ’ਤੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਪਰ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਹੀ ਖਾਰਿਜ ਕਰ ਦਿੱਤਾ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ 15 ਫਰਵਰੀ ਨੂੰ ਹਾਈ ਕੋਰਟ ਨੂੰ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ ਸੂਚਿਤ ਕੀਤਾ ਸੀ। ਇਸ ’ਤੇ ਹਾਈ ਕੋਰਟ ਵੱਲੋਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਨੇ ਮੁੜ ਉਸ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਸੀ। ਪੰਜਾਬ ਸਰਕਾਰ ਦੇ ਇਸ ਹੁਕਮ ਵਿੱਚ ਕਾਰਨ ਸਪੱਸ਼ਟ ਨਹੀਂ ਹੋਣ ਕਾਰਨ ਅਤੇ ਹੁਕਮਾਂ ਦੀ ਵੈਧਤਾ ਨੂੰ ਵੀ ਚੁਣੌਤੀ ਦਿੱਤੀ ਗਈ। 

ਇਹ ਵੀ ਪੜ੍ਹੋ: Samyukt Kisan Morcha: ਸੰਯੁਕਤ ਕਿਸਾਨ ਮੋਰਚੇ ਦੀ 3 ਅਪ੍ਰੈਲ ਨੂੰ ਹੋਣ ਵਾਲੀ ਮੀਟਿੰਗ 30 ਮਾਰਚ ਨੂੰ

Related Post