Manpreet Singh Ayali Resigns : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ; ਮਨਪ੍ਰੀਤ ਸਿੰਘ ਇਆਲੀ ਨੇ ਦਿੱਤਾ ਅਸਤੀਫਾ
ਨਾਲ ਹੀ ਉਨ੍ਹਾਂ ਨੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਨੂੰ ਛੱਡ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਜਾਣਕਾਰੀ ਸਾਂਝੀ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮਨਪ੍ਰੀਤ ਸਿੰਘ ਇਆਲੀ ਵੱਲੋਂ ਅਸਤੀਫਾ ਦੇ ਦਿੱਤਾ ਗਿਆ।
ਦੱਸ ਦਈਏ ਕਿ ਮਨਪ੍ਰੀਤ ਸਿੰਘ ਇਆਲੀ ਵੱਲੋਂ ਪਾਰਟੀ ਦੇ ਸਾਰੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਨੂੰ ਛੱਡ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਜਾਣਕਾਰੀ ਸਾਂਝੀ ਕੀਤੀ ਹੈ।
ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਕਿਹਾ ਕਿ 2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਕਦੇ ਵੀ ਬੀ.ਜੇ.ਪੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਾਂਗਾ। ਪੰਥ, ਪੰਜਾਬ,ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਾਂਗਾ।