ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ, ਭਾਜਪਾ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।

By  Aarti January 18th 2023 01:23 PM -- Updated: January 18th 2023 02:25 PM

ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਰਾਹੁਲ ਗਾਂਧੀ ਨੂੰ ਮਨਪ੍ਰੀਤ ਸਿੰਘ ਬਾਦਲ ਵੱਲੋਂ ਲੰਬਾ-ਚੌੜਾ ਪੱਤਰ ਲਿਖਿਆ ਹੈ। 

ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਮਨਪ੍ਰੀਤ ਸਿੰਘ ਬਾਦਲ ਬੀਜੇਪੀ ْਚ ਸ਼ਾਮਲ ਹੋ ਸਕਦੇ ਹਨ। ਜਿਸ ਤੋਂ ਬਾਅਦ ਸਿਆਸੀ ਗਿਲਾਰਿਆ ਵਿੱਚ ਚਰਚਾ ਛਿੜ ਗਈ ਹੈ। 


ਰਾਹੁਲ ਗਾਂਧੀ ਨੂੰ ਲਿਖੀ ਚਿੱਠੀ ’ਚ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਭਾਰੀ ਮਨ ਨਾਲ ਪਾਰਟੀ ਤੋਂ ਅਸਤੀਫਾ ਕਰ ਰਿਹਾ ਹਾਂ। ਮੇਰੀਆਂ ਕੋਸ਼ਿਸ਼ਾਂ ਨੂੰ ਪਾਰਟੀ ’ਚ ਸਨਮਾਨ ਨਹੀਂ ਮਿਲਿਆ ਹੈ। ਪਾਰਟੀ ਦੇ ਮੌਜੂਦਾ ਕਲਚਰ ਦਾ ਜ਼ਿਆਦਾ ਦੇਰ ਹਿੱਸਾ ਨਹੀਂ ਰਹਿ ਸਕਦਾ ਹੈ। ਪੰਜਾਬ ਨੂੰ ਲੈ ਕੇ ਕਾਂਗਰਸ ਦੇ ਫੈਸਲੇ ਬਹੁਤ ਹੀ ਨਿਰਾਸ਼ਾਜਨਕ ਹਨ।

ਕਾਬਿਲੇਗੌਰ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਤੋਂ ਦੂਰੀ ਬਣਾਈ ਰੱਖੀ। ਇਸੇ ਕਰਕੇ ਪੰਜਾਬ ਵਿੱਚ ਸਫ਼ਰ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਉਹ ਕਿਤੇ ਵੀ ਨਜ਼ਰ ਨਹੀਂ ਆਏ। 

ਇਹ ਵੀ ਪੜ੍ਹੋ:  ਖੰਨਾ ਦੇ ਮਿਲਟਰੀ ਗਰਾਊਂਡ 'ਚੋਂ ਮਿਲਿਆ ਬੰਬ, ਇਥੋਂ ਲੰਘੀ ਸੀ ਭਾਰਤ ਜੋੜੋ ਯਾਤਰਾ

Related Post