ਮਨਪ੍ਰੀਤ ਸਿੰਘ ਬਾਦਲ ਨੇ ਬਣਦਾ ਮਾਣ-ਸਨਮਾਨ ਨਾ ਮਿਲਣ ਕਾਰਨ ਛੱਡੀ ਕਾਂਗਰਸ- ਜੈਜੀਤ ਸਿੰਘ ਜੌਹਲ

ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ ਹਨ। ਨਾਲ ਹੀ ਉਨ੍ਹਾਂ ਨੇ ਕਾਂਗਰਸੀ ਕੇਂਦਰੀ ਲੀਡਰਸ਼ਿਪ ’ਤੇ ਕਈ ਤਰ੍ਹਾਂ ਦੇ ਗੰਭੀਰ ਇਲਜ਼ਾਮ ਵੀ ਲਾਏ।

By  Aarti January 18th 2023 05:49 PM

ਮੁਨੀਸ਼ ਗਰਗ (ਬਠਿੰਡਾ, 18 ਜਨਵਰੀ): ਪੰਜਾਬ ਦੀ ਸਿਆਸਤ ਵਿੱਚ ਅੱਜ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਭਾਜਪਾ ਜੁਆਇਨ ਕਰਨ ਦੇ ਮਾਮਲੇ ਵਿਚ ਇਕ ਵਾਰ ਫਿਰ ਤੋਂ ਸਿਆਸਤ ਗਰਮਾ ਗਈ ਹੈ। ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ ਹਨ। ਨਾਲ ਹੀ ਉਨ੍ਹਾਂ ਨੇ  ਕਾਂਗਰਸੀ ਕੇਂਦਰੀ ਲੀਡਰਸ਼ਿਪ ’ਤੇ ਕਈ ਤਰ੍ਹਾਂ ਦੇ ਗੰਭੀਰ ਇਲਜ਼ਾਮ ਵੀ ਲਾਏ।  

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲਗਾਤਾਰ ਮਨਪ੍ਰੀਤ ਸਿੰਘ ਬਾਦਲ ਨੂੰ ਹਰਾਉਣ ਲਈ ਸਟੇਜ ਉਪਰ ਬਿਆਨ ਜਾਰੀ ਕੀਤੇ ਜਾਂਦੇ ਰਹੇ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕੇਂਦਰੀ ਲੀਡਰਸ਼ਿਪ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਪਿਛਲੇ ਨੌ ਮਹੀਨਿਆਂ ਤੋਂ ਕਾਂਗਰਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਬਣਦਾ ਮਾਣ ਸਨਮਾਨ ਨਹੀਂ ਦਿੱਤਾ ਜਾ ਰਿਹਾ ਸੀ। 

ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਇੱਜ਼ਤ ਲਈ ਸਭ ਕੁਝ ਕਰਦਾ ਹੈ ਜਦੋਂ ਮਨਪ੍ਰੀਤ ਸਿੰਘ ਬਾਦਲ ਨੂੰ ਇਹ ਮਹਿਸੂਸ ਹੋਣ ਲੱਗਿਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਨਹੀਂ ਦਿੱਤਾ ਜਾ ਰਿਹਾ ਤਾਂ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਵਿੱਚ ਜਾਣ ਦਾ ਫੈਸਲਾ ਕੀਤਾ ਗਿਆ। 

ਉਨ੍ਹਾਂ ਇਹ ਵੀ ਕਿਹਾ ਕਿ ਨੈਸ਼ਨਲ ਪਾਰਟੀ ਦੇ ਕੁਝ ਰੂਲ ਐਂਡ ਰੈਗੂਲੇਸ਼ਨ ਹੁੰਦੇ ਹਨ ਉਨ੍ਹਾਂ ਦੇ ਸਮਾਂ ਦੇਣ ਤੋਂ ਬਾਅਦ ਹੀ ਮਨਪ੍ਰੀਤ ਸਿੰਘ ਬਾਦਲ ਅੱਜ ਭਾਜਪਾ ਵਿੱਚ ਸ਼ਾਮਲ ਹੋਏ ਹਨ। ਕਾਂਗਰਸ ਨੂੰ ਹੁਣ ਭਾਰਤ ਜੋੜਨ ਦੀ ਥਾਂ ਕਾਂਗਰਸ ਜੋੜੋ ਮੁਹਿੰਮ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਸ਼ਰਤ ਕਾਂਗਰਸ ਵਿੱਚ ਆਏ ਹਨ ਅਤੇ ਪਾਰਟੀ ਵਿਚ ਭਾਜਪਾ ਦੇ ਵਰਕਰ ਬਣ ਕੇ ਕੰਮ ਕਰਨਗੇ। 

ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਦੇ ਫੜੇ ਜਾਣ 'ਤੇ ਇਸ ਸਹੂਲਤ ਤੋਂ ਧੋਣੇ ਪੈ ਸਕਦੇ ਹਨ ਹੱਥ

Related Post