Mansa News : ਤੇਜ਼ ਰਫ਼ਤਾਰ ਕਾਰ ਨੇ ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਮਾਰੀ ਟੱਕਰ, 20 ਤੋਂ ਵੱਧ ਬੱਚੇ ਜ਼ਖ਼ਮੀ
Mansa School Van Accident : ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਸਕੂਲ ਵੈਨ ਰੋਜਾਨਾ ਦੀ ਤਰ੍ਹਾਂ ਆਪਣੇ ਸਕੂਲ ਵੱਲ ਮੁੜ ਰਹੀ ਸੀ ਪਰ ਜਾਖਲ ਵੱਲੋਂ ਆ ਰਹੀ ਇੱਕ ਤੇਜ਼ ਰਫਤਾਰ ਬਰਿੱਜਾ ਕਾਰ ਵੱਲੋਂ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ ਅਤੇ ਸਕੂਲ ਵੈਨ ਤੁਰੰਤ ਹੀ ਪਲਟ ਗਈ।
School Van Accident in Mansa News : ਸਵੇਰ ਦੇ ਸਮੇਂ ਬਰੇਟਾ ਦੇ ਨਜ਼ਦੀਕ ਨਿੱਜੀ ਸਕੂਲ ਦੀ ਵੈਨ ਨੂੰ ਬਰੀਜਾ ਕਾਰ ਵੱਲੋਂ ਟੱਕਰ ਮਾਰ ਦੇਣ ਕਾਰਨ ਸਕੂਲ ਵੈਨ ਪਲਟ ਗਈ, ਜਿਸ ਦੇ ਵਿੱਚ ਸਕੂਲ ਵੈਨ ਦੇ ਡਰਾਈਵਰ, ਇੱਕ ਮਹਿਲਾ ਮੁਲਾਜ਼ਮ ਤੇ ਹੈਲਪਰ ਸਮੇਤ 23 ਬੱਚਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਸਾਰੇ ਜ਼ਖ਼ਮੀਆਂ ਨੂੰ ਬੁਢਲਾਡਾ ਦੇ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਦੋ ਬੱਚਿਆਂ ਨੂੰ ਹਾਲਤ ਗੰਭੀਰ ਦੇਖਦੇ ਹੋਏ ਬਾਹਰੀ ਹਸਪਤਾਲ ਦੇ ਲਈ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ, ਬਰੇਟਾ ਦੇ ਨਜ਼ਦੀਕ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਸਕੂਲ ਵੱਲ ਮੁੜ ਰਹੀ ਵੈਨ ਨੂੰ ਪਿੱਛੇ ਤੋਂ ਆ ਰਹੀ ਬਰੀਜਾ ਕਾਰ ਵੱਲੋਂ ਟੱਕਰ ਮਾਰ ਦੇਣ ਦੇ ਕਾਰਨ ਸਕੋਲ ਵੈਨ ਪਲਟ ਗਈ, ਜਿਸ ਪਿੱਛੋਂ ਅਚਾਨਕ ਚੀਕ-ਚਿਹਾੜਾ ਮੱਚ ਗਿਆ। ਆਸ ਪਾਸ ਦੇ ਲੋਕਾਂ ਵੱਲੋਂ ਵੈਨ ਵਿਚੋਂ ਬੱਚਿਆਂ ਦਾ ਰੋਲਾ ਸੁਣ ਕੇ ਤੁਰੰਤ ਸਹਾਇਤਾ ਕੀਤੀ ਗਈ ਅਤੇ ਹਸਪਤਾਲ ਦਾਖਲ ਕਰਵਾਇਆ ਗਿਆ।
ਹਸਪਤਾਲ ਦੀ ਐਸਐਮਓ ਨੇ ਦੱਸਿਆ ਕਿ ਐਕਸੀਡੈਂਟ ਦੇ ਦੌਰਾਨ ਸਕੂਲ ਵੈਨ ਦਾ ਡਰਾਈਵਰ ਅਤੇ ਹੈਲਪਰ ਦੇ ਨਾਲ 22 ਦੇ ਲਗਭਗ ਬੱਚੇ ਵੀ ਗੰਭੀਰ ਜਖਮੀ ਆਏ ਹਨ, ਜਿਨ੍ਹਾਂ ਵਿਚੋਂ ਦੋ ਬੱਚਿਆਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਬਾਹਰੀ ਹਸਪਤਾਲ ਦੇ ਲਈ ਰੈਫਰ ਕਰ ਦਿੱਤਾ ਗਿਆ ਹੈ। ਜਦਕਿ ਦੂਸਰੇ ਵਿਅਕਤੀਆਂ ਤੇ ਬੱਚਿਆਂ ਦਾ ਹਸਪਤਾਲ ਦੇ ਵਿੱਚ ਹੀ ਇਲਾਜ ਕੀਤਾ ਜਾ ਰਿਹਾ ਹੈ।
ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਵੀ ਮੌਕੇ 'ਤੇ ਪਹੁੰਚੀ ਹੋਈ ਸੀ ਅਤੇ ਜਾਂਚ ਕੀਤੀ ਜਾ ਰਹੀ ਹੈ।