Mansa News : ਨਸ਼ੇ ਦੀ ਪੂਰਤੀ ਲਈ ਮਾਪਿਆਂ ਵੱਲੋਂ ਆਪਣੇ 3 ਮਹੀਨੇ ਦੇ ਬੱਚੇ ਨੂੰ ਵੇਚਣ ਦਾ ਮਾਮਲਾ , ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

Mansa News : ਮਾਨਸਾ ਜ਼ਿਲ੍ਹੇ ਦੇ ਪਿੰਡ ਅਕਬਰਪੁਰ ਖਡਾਲ ਤੋਂ ਇੱਕ ਤਿੰਨ ਮਹੀਨੇ ਦੀ ਮਾਸੂਮ ਬੱਚੇ ਨੂੰ ਨਸ਼ੇ ਦੀ ਪੂਰਤੀ ਦੇ ਲਈ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੀ ਮਾਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦੇ ਕੇ ਆਪਣੇ ਬੱਚੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਉਧਰ ਪੁਲਿਸ ਨੇ ਬੱਚੇ ਨੂੰ ਵੇਚਣ ਦੀ ਗੱਲ ਨੂੰ ਨਕਾਰਦੇ ਹੋਏ ਨਹੀਂ ਇਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਹੈ

By  Shanker Badra October 24th 2025 04:14 PM

Mansa News : ਮਾਨਸਾ ਜ਼ਿਲ੍ਹੇ ਦੇ ਪਿੰਡ ਅਕਬਰਪੁਰ ਖਡਾਲ ਤੋਂ ਇੱਕ ਤਿੰਨ ਮਹੀਨੇ ਦੀ ਮਾਸੂਮ ਬੱਚੇ ਨੂੰ ਨਸ਼ੇ ਦੀ ਪੂਰਤੀ ਦੇ ਲਈ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੀ ਮਾਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦੇ ਕੇ ਆਪਣੇ ਬੱਚੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਉਧਰ ਪੁਲਿਸ ਨੇ ਬੱਚੇ ਨੂੰ ਵੇਚਣ ਦੀ ਗੱਲ ਨੂੰ ਨਕਾਰਦੇ ਹੋਏ ਨਹੀਂ ਇਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਹੈ।

ਮਾਨਸਾ ਜਿਲੇ ਦੇ ਕਸਬਾ ਬਰੇਟਾ ਦੇ ਅਧੀਨ ਆਉਂਦੇ ਪਿੰਡ ਅਕਬਰਪੁਰ ਖੁਡਾਲ ਦੇ ਵਿੱਚ ਇੱਕ ਮਾਂ ਨੇ ਬਰੇਟਾ ਪੁਲਿਸ ਨੂੰ ਸ਼ਿਕਾਇਤ ਦੇ ਕੇ ਆਰੋਪ ਲਗਾਇਆ ਹੈ ਕਿ ਉਸਦੇ ਪਤੀ ਅਤੇ ਸੱਸ ਵੱਲੋਂ ਨਸ਼ੇ ਦੀ ਪੂਰਤੀ ਦੇ ਲਈ ਉਸ ਦੇ ਤਿੰਨ ਮਹੀਨੇ ਦੇ ਮਾਸੂਮ ਬੱਚੇ ਵੇਚਣ ਦਾ ਆਰੋਪ ਲਗਾਇਆ ਹੈ। ਨਾਲ ਬਰੇਟਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਉਹਨਾਂ ਦੱਸਿਆ ਕਿ ਉਸ ਦੇ ਪਤੀ ਅਤੇ ਸੱਸ ਵੱਲੋਂ ਨਸ਼ੇ ਦੀ ਪੂਰਤੀ ਦੇ ਲਈ ਉਸਦੇ ਬੱਚੇ ਨੂੰ ਇਕ ਲੱਖ 80 ਹਜ਼ਾਰ ਰੁਪਏ ਦੇ ਵਿੱਚ ਵੇਚਿਆ ਗਿਆ ਹੈ। ਜਿਸ ਤੋਂ ਬਾਅਦ ਹੁਣ ਉਹਨਾਂ ਵੱਲੋਂ ਆਪਣੇ ਬੱਚੇ ਦੀ ਵਾਪਸੀ ਦੇ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।  

ਉਧਰ ਬੁਢਲਾਡਾ ਪੁਲਿਸ ਦੇ ਡੀਐਸਪੀ ਸਿਕੰਦਰ ਸਿੰਘ ਨੇ ਕਿਹਾ ਕਿ ਮਾਮਲਾ ਬੱਚੇ ਨੂੰ ਵੇਚਣ ਦਾ ਸਾਹਮਣੇ ਆਇਆ ਹੈ ਪਰ ਅਜੇ ਤੱਕ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਬੱਚੇ ਦੇ ਮਾਤਾ- ਪਿਤਾ ਨਸ਼ੇ ਦੇ ਆਦੀ ਹਨ ,ਜਿਨਾਂ ਦਾ ਪੁਲਿਸ ਵੱਲੋਂ ਇਲਾਜ ਵੀ ਕਰਵਾਇਆ ਗਿਆ ਸੀ। ਉਹਨਾਂ ਇਹ ਵੀ ਦੱਸਿਆ ਕਿ ਇਹ ਬੱਚਾ ਪਹਿਲਾਂ ਬਿਮਾਰ ਸੀ। ਜਿਸ ਦੇ ਚਲਦਿਆਂ ਇਸ ਬੱਚੇ ਨੂੰ ਗੋਦ ਦਿੱਤਾ ਗਿਆ ਹੈ ਅਤੇ ਉਸ ਪਰਿਵਾਰ ਵੱਲੋਂ ਇਸ ਬੱਚੇ ਦਾ ਇਲਾਜ ਵੀ ਕਰਵਾਇਆ ਗਿਆ ਸੀ। 

ਉਹਨਾਂ ਕਿਹਾ ਕਿ ਬੱਚੇ ਦੀ ਮਾਂ ਵੱਲੋਂ ਹੁਣ ਸ਼ਿਕਾਇਤ ਦਿੱਤੀ ਗਈ ਹੈ ,ਜਿਸ 'ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਧਰ ਬੱਚੇ ਨੂੰ ਗੋਦ ਲੈਣ ਵਾਲੇ ਗੰਗਾ ਰਾਮ ਨੇ ਕਿਹਾ ਕਿ ਬੱਚੇ ਦੇ ਮਾਤਾ ਪਿਤਾ ਨਸ਼ੇ ਦੇ ਆਦੀ ਹਨ ਅਤੇ ਇਹ ਆਪਣੇ ਇਸ ਬੱਚੇ ਨੂੰ ਬਿਮਾਰ ਹਾਲਤ ਦੇ ਵਿੱਚ ਮੰਦਰ ਚੋਂ ਲੈ ਕੇ ਆਏ ਸਨ, ਜੋ ਕਹਿ ਰਹੇ ਸਨ ਕਿ ਉਹ ਆਪਣੇ ਬੱਚੇ ਦਾ ਪਾਲਣ ਪੋਸ਼ਣ ਨਹੀਂ ਕਰ ਸਕਦੇ। ਜਿਸ ਲਈ ਉਨ੍ਹਾਂ ਵੱਲੋਂ ਇਸ ਬੱਚੇ ਨੂੰ ਗੋਦ ਲੈ ਲਿਆ ਸੀ। ਜਦੋਂ ਬੱਚੇ ਨੂੰ ਖਰੀਦਿਆ ਨਹੀਂ ਗਿਆ ਤੇ ਇਸ ਬੱਚੇ ਦੀ ਬੀਮਾਰੀ ਦਾ ਇਲਾਜ ਵੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੋਦ ਲੈਣ ਦੀ ਵੀਡੀਓ ਵੀ ਉਹਨਾਂ ਵੱਲੋ ਵੀਡੀਓ ਤੇ ਫੋਟੋਗਰਾਫੀ ਵੀ ਕੀਤੀ ਗਈ ਸੀ।

Related Post