Budhlada Murder Case ਚ ਮਾਨਸਾ ਪੁਲਿਸ ਨੇ ਪੰਜ ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ ,ਪੁਰਾਣੀ ਰੰਜਿਸ਼ ਦੇ ਚੱਲਦੇ ਕੀਤਾ ਗਿਆ ਸੀ ਕਤਲ
Mansa News : ਮਾਨਸਾ ਪੁਲਿਸ ਨੇ 20 ਸਾਲਾ ਜਸ਼ਨਦੀਪ ਸਿੰਘ ਦੇ ਕਤਲ ਮਾਮਲੇ 'ਚ ਪੰਜ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮਾਨਸਾ ਦੇ ਕਸਬਾ ਬੁਢਲਾਡਾ ਦੇ ਬੱਸ ਸਟੈਂਡ 'ਤੇ ਬੀਤੇ ਦਿਨੀਂ ਆਪਣਾ ਜਨਮ ਦਿਨ ਮਨਾਉਣ ਲਈ ਬਾਜ਼ਾਰ ਆਏ ਇੱਕ ਨੌਜਵਾਨ ਦਾ ਕਾਰ ਵਿੱਚ ਸਵਾਰ ਪੰਜ ਨੌਜਵਾਨਾਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੇ ਕੁਝ ਘੰਟਿਆਂ ਬਾਅਦ ਮਾਨਸਾ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ
Mansa News : ਮਾਨਸਾ ਪੁਲਿਸ ਨੇ 20 ਸਾਲਾ ਜਸ਼ਨਦੀਪ ਸਿੰਘ ਦੇ ਕਤਲ ਮਾਮਲੇ 'ਚ ਪੰਜ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮਾਨਸਾ ਦੇ ਕਸਬਾ ਬੁਢਲਾਡਾ ਦੇ ਬੱਸ ਸਟੈਂਡ 'ਤੇ ਬੀਤੇ ਦਿਨੀਂ ਆਪਣਾ ਜਨਮ ਦਿਨ ਮਨਾਉਣ ਲਈ ਬਾਜ਼ਾਰ ਆਏ ਇੱਕ ਨੌਜਵਾਨ ਦਾ ਕਾਰ ਵਿੱਚ ਸਵਾਰ ਪੰਜ ਨੌਜਵਾਨਾਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੇ ਕੁਝ ਘੰਟਿਆਂ ਬਾਅਦ ਮਾਨਸਾ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਮਾਨਸਾ ਦੇ ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਬੀਤੇ ਕੱਲ੍ਹ ਕੁਲੇਹਰੀ ਪਿੰਡ ਦਾ 20 ਸਾਲਾ ਜਸ਼ਨਦੀਪ ਸਿੰਘ ਬੁਢਲਾਡਾ ਵਿੱਚ ਆਪਣੇ ਜਨਮ ਦਿਨ 'ਤੇ ਇੱਕ ਪੀਜ਼ਾ ਦੀ ਦੁਕਾਨ 'ਤੇ ਆਇਆ ਸੀ। ਪੁਰਾਣੀ ਰੰਜਿਸ਼ ਦੇ ਚੱਲਦੇ ਰਣਵੀਰ ਸਿੰਘ (ਫਲਾਪ) ਆਪਣੇ ਚਾਰ ਦੋਸਤਾਂ ਨਾਲ ਇੱਕ ਕਾਰ ਵਿੱਚ ਸਵਾਰ ਹੋ ਕੇ ਆਇਆ ਅਤੇ ਬੁਢਲਾਡਾ ਵਿੱਚ ਜਸ਼ਨਦੀਪ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਮਾਨਸਾ ਦੇ ਸੀਆਈਏ ਸਟਾਫ ਅਤੇ ਬੁਢਲਾਡਾ ਪੁਲਿਸ ਨੇ ਮੁਲਜ਼ਮਾਂ ਨੂੰ ਹਥਿਆਰਾਂ ਅਤੇ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਰਣਵੀਰ ਸਿੰਘ ਉਰਫ਼ ਫਲਾਪ, ਵਾਸੀ ਬਹਿਮਾਨਵਾਲਾ ਹਰਿਆਣਾ, ਪਵਿੱਤਰ ਸਿੰਘ, ਕਰਨ ਸਿੰਘ, ਦਵਿੰਦਰ ਸਿੰਘ ਅਤੇ ਨਰਿੰਦਰ ਸਿੰਘ ਸ਼ਾਮਲ ਹਨ ਅਤੇ ਇਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਮ੍ਰਿਤਕ ਦੇ ਪਿਤਾ ਮੇਵਾ ਸਿੰਘ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਮੁੰਡਾ ਜਸ਼ਨਦੀਪ ਸਿੰਘ, ਟੈਟੂ ਬਣਾਉਣ ਦਾ ਕੰਮ ਕਰਦਾ ਸੀ ਅਤੇ ਉਹ ਆਪਣੇ ਜਨਮ ਦਿਨ ਲਈ ਬੁਢਲਾਡਾ ਵਿਖੇ ਸਾਮਾਨ ਲੈਣ ਲਈ ਦੋਸਤ ਨਾਲ ਗਿਆ ਸੀ। ਇਸ ਦੌਰਾਨ ਜਦੋਂ ਬੁਢਲਾਡੇ ਬੱਸ ਅੱਡੇ 'ਤੇ ਪਹੁੰਚਿਆ ਤਾਂ ਕੁੱਝ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਅੱਧਮਰੀ ਹਾਲਤ ਵਿੱਚ ਛੱਡ ਗਏ। ਜਸ਼ਨਦੀਪ ਨੂੰ ਜਦੋਂ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।