37 ਸਾਲਾਂ ਤੋਂ ਪੰਜਾਬ 'ਚ ਕਈ ਮੁੱਖ ਮੰਤਰੀ ਬਦਲੇ ਲੇਕਿਨ ਸਿੱਖਾਂ ਨੂੰ ਨਹੀਂ ਮਿਲਿਆ ਅੱਜ ਤੱਕ ਇਨਸਾਫ਼ - ਨਰਾਇਣ ਸਿੰਘ ਚੌੜਾ

ਸਾਕਾ ਨਕੋਦਰ 1986 ਦੌਰਾਨ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ। ਪੁਲਿਸ ਨੇ ਇਹ ਸਾਕਾ ਵਰਤਾ ਦੇਣ ਤੋਂ ਬਾਅਦ ਮਾਰੇ ਗਏ ਸਿੱਖ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਸਨ ਦਿੱਤੀਆਂ ਅਤੇ ਆਪੇ ਹੀ ਇਨ੍ਹਾਂ ਦਾ ਬਿਨਾ ਮਰਿਆਦਾ ਦੇ ਤੇਲ ਪਾ ਕੇ ਸਸਕਾਰ ਕਰ ਦਿੱਤਾ ਸੀ।

By  Jasmeet Singh February 4th 2023 06:01 PM -- Updated: February 4th 2023 06:12 PM

ਅੰਮ੍ਰਿਤਸਰ, 4 ਫਰਵਰੀ (ਮਨਿੰਦਰ ਸਿੰਘ ਮੋਂਗਾ): ਸਾਕਾ ਨਕੋਦਰ ਨੂੰ ਵਾਪਰੇ ਨੂੰ 37 ਸਾਲ ਬੀਤ ਚੁੱਕੇ ਨੇ, 4 ਫਰਵਰੀ 1986 ਨੂੰ ਪੰਜਾਬ ਪੁਲਿਸ ਨੇ ਨਕੋਦਰ ਵਿੱਚ ਸਿੱਖਾਂ ਦੇ ਇੱਕ ਸ਼ਾਂਤਮਈ ਕਾਫਿਲੇ ਉੱਪਰ ਗੋਲੀਆਂ ਚਲਾ ਕੇ ਚਾਰ ਨਿਹੱਥੇ ਸਿੱਖ ਨੌਜਵਾਨਾਂ ਦਾ ਕਤਲ ਕਰ ਦਿੱਤਾ ਸੀ। ਸਿੱਖਾਂ ਦਾ ਇਹ ਕਾਫਿਲਾ ਦੋ ਦਿਨ ਪਹਿਲਾਂ (ਭਾਵ 2 ਫਰਵਰੀ 1986) ਨੂੰ ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਨਕੋਦਰ ਵਿਖੇ ਅਗਨ ਭੇਂਟ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੋਇੰਦਵਾਲ ਸਾਹਿਬ ਲਿਜਾਣ ਵਾਸਤੇ ਜਾ ਰਿਹਾ ਸੀ। 

ਸਾਕਾ ਨਕੋਦਰ 1986 ਦੌਰਾਨ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ। ਪੁਲਿਸ ਨੇ ਇਹ ਸਾਕਾ ਵਰਤਾ ਦੇਣ ਤੋਂ ਬਾਅਦ ਮਾਰੇ ਗਏ ਸਿੱਖ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਸਨ ਦਿੱਤੀਆਂ ਅਤੇ ਆਪੇ ਹੀ ਇਨ੍ਹਾਂ ਦਾ ਬਿਨਾ ਮਰਿਆਦਾ ਦੇ ਤੇਲ ਪਾ ਕੇ ਸਸਕਾਰ ਕਰ ਦਿੱਤਾ ਸੀ। ਇਹਨਾਂ ਨੌਜਵਾਨਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਨਾਲ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਿੱਥੇ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਇਹਨਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਵੀ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ 1986 ਵਿੱਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਸਾਕਾ ਨਕੋਦਰ ਦੇ ਮਾਣ ਮੱਤੇ ਸ਼ਹੀਦਾਂ ਭਾਈ ਰਵਿੰਦਰ ਲਿੱਤਰਾਂ, ਭਾਈ ਹਰਮਿੰਦਰ ਸਿੰਘ ਚਲੂਪਰ, ਭਾਈ ਬਲਧੀਰ ਸਿੰਘ ਰਾਮਗੜ੍ਹ ਅਤੇ ਭਾਈ ਝਿਲਮਣ ਸਿੰਘ ਗੋਰਸੀਆਂ ਦੀ 37ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। 

ਹਰਮਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਨੇ ਦੱਸਿਆ ਕਿ 1986 ਨੂੰ ਨਕੋਦਰ ਵਿਖੇ ਵਾਪਰੇ ਸਾਕਾ ਜਿਸ ਵਿੱਚ ਚਾਰ ਨੌਜਵਾਨਾਂ ਦਾ ਕਤਲ ਹੋਇਆ ਸੀ, ਇਨ੍ਹਾਂ ਨੌਜਵਾਨਾਂ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਅਤੇ ਇੱਥੇ ਹੋਰ ਵੀ ਕਈ ਸਿੱਖ ਜਥੇਬੰਦੀਆਂ ਤੇ ਕਈ ਵੱਡੀਆਂ ਸ਼ਖਸੀਅਤਾਂ ਮੌਜੂਦ ਹੋਈਆਂ। ਜਿੱਥੇ ਸ਼ਹੀਦ ਸਿੰਘਾਂ ਦੇ ਪਰਿਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋ 2 ਫਰਵਰੀ ਨੂੰ 1986 'ਚ ਨਕੋਦਰ ਵਿਖੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਜਿਸ ਤੋਂ ਬਾਅਦ ਸਾਡੇ ਨੌਜਵਾਨਾਂ ਨੇ ਉਸ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਰੋਸ ਪ੍ਰਗਟ ਕੀਤਾ ਸੀ ਓਥੇ ਮਜੂਦ ਪੁਲਸ ਵੱਲੋਂ ਉਹਨਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਯਾਦ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਅਤੇ ਉਨ੍ਹਾਂ ਨੂੰ ਕੋਟਨ-ਕੋਟ ਪ੍ਰਣਾਮ ਕੀਤਾ ਹੈ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਹੈ ਕਿ ਹੁਣ ਵੀ ਅਸੀਂ ਮੌਜੂਦਾ ਸਰਕਾਰ ਨੂੰ ਤਿੰਨ ਵਾਰ ਪੱਤਰ ਲਿਖ ਚੁੱਕੇ ਹਾਂ ਪਰ ਸਰਕਾਰ ਵੱਲੋਂ ਕੋਈ ਵੀ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਕਾਨੂੰਨ ਸਿਰਫ ਫ਼ੈਸਲਾ ਸੁਣਾਉਂਦਾ ਹੈ ਕਿਸੇ ਨੂੰ ਇਨਸਾਫ਼ ਨਹੀਂ ਦੇਂਦਾ ਤੇ ਹੁਣ ਸਾਨੂੰ ਸਿਰਫ ਤੇ ਸਿਰਫ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਇਨਸਾਫ਼ ਦੀ ਉਮੀਦ ਹੈ

ਦੂਜੇ ਪਾਸੇ ਸ਼ਹੀਦ ਸਿੰਘਾਂ ਨੂੰ ਯਾਦ ਕਰਨ ਪਹੁੰਚੀਆਂ ਸਿੱਖ ਜਥੇਬੰਦੀਆਂ ਦੇ ਆਗੂ ਨਰਾਇਣ ਸਿੰਘ ਚੌੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1986 'ਚ ਫਰਵਰੀ ਨੂੰ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਉਸ ਦੇ ਚਲਦੇ 4 ਫਰਵਰੀ 1986 ਨੂੰ ਸਿੱਖਾਂ ਵੱਲੋਂ ਖ਼ਾਲਸਾ ਮਾਰਚ ਕੱਢਿਆ ਜਾ ਰਿਹਾ ਸੀ। ਜਿਸ ਵਿੱਚ ਇਸ ਮਾਰਚ ਵਿੱਚ ਚਾਰ ਨੌਜਵਾਨਾਂ ਨੂੰ ਪੁਲਿਸ ਨੇ ਗੈਰ ਕਾਨੂੰਨੀ ਹਿਰਾਸਤ 'ਚ ਲੈ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਪਰਿਵਾਰ ਨੂੰ ਅਜੇ ਤੱਕ ਕੋਈ ਵੀ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਹੈ ਕਿ ਸਰਕਾਰ ਦੋਸ਼ੀਆਂ ਨੂੰ ਬਚਾਉਣ ਦਾ ਯਤਨ ਕਰ ਰਹੀ ਹੈ। ਪਰਿਵਾਰਾਂ ਨੂੰ ਕੋਈ ਵੀ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਅਤੇ ਉਹਨਾਂ ਨੇ ਅੱਗੇ ਬੋਲਦੇ ਹੋਏ ਸਿੱਖ ਜਥੇਬੰਦੀਆਂ ਨੂੰ ਕਿਹਾ ਹੈ ਕਿ ਇਨਸਾਫ਼ ਹੋਣਾ ਚਾਹੀਦਾ ਹੈ।

Related Post