ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ; ਚੰਡੀਗੜ੍ਹ ’ਚ ਕਾਂਗਰਸ ਹੋਈ ਦੋ ਫਾੜ
ਮਿਲੀ ਜਾਣਕਾਰੀ ਮੁਤਾਬਿਕ ਪਾਰਟੀ ਪ੍ਰਧਾਨ ਐਚਐਸ ਲੱਕੀ ਦੇ ਖਿਲਾਫ ਹੋਏ ਕਾਂਗਰਸੀ ਵਰਕਰਾਂ ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਮੀਟਿੰਗ ਰੱਖੀ ਸੀ।
Aarti
April 15th 2024 02:08 PM
Chandigarh Congress: ਇੱਕ ਪਾਸੇ ਜਿੱਥੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਇੱਕ ਪਾਰਟੀ ਵੱਲੋਂ ਆਪਣਾ ਜ਼ੋਰ ਲਗਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਪਾਰਟੀ ਪ੍ਰਧਾਨ ਐਚਐਸ ਲੱਕੀ ਦੇ ਖਿਲਾਫ ਹੋਏ ਕਾਂਗਰਸੀ ਵਰਕਰਾਂ ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਮੀਟਿੰਗ ਰੱਖੀ ਸੀ। ਪਰ ਇਸ ’ਚਪਵਨ ਬਾਂਸਲ ਤੇ ਮੌਜੂਦਾ ਕੌਂਸਲਰ ਗੈਰ ਹਾਜ਼ਰ ਰਹੇ।