Majitha Poisonous Liquor Updates : ਮਜੀਠਾ ਹਲਕੇ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ; 3 ਪਿੰਡਾਂ ਦੇ 15 ਨੌਜਵਾਨਾਂ ਦੀ ਹੋਈ ਮੌਤ

ਜ਼ਿਕਰਯੋਗ ਹੈ ਕਿ ਮਜੀਠਾ ਪੁਲਸ ਸਟੇਸ਼ਨ ਅਧੀਨ ਆਉਂਦੀ ਚੌਕੀ ਭੰਗਾਲੀ ਕਲਾਂ ਦੇ ਬਿਲਕੁੱਲ ਨਜ਼ਦੀਕ ਇਹ ਘਟਨਾ ਵਾਪਰੀ। ਪਤਾ ਲੱਗਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਵੀ ਸਕਦੀ ਹੈ।

By  Aarti May 13th 2025 08:13 AM -- Updated: May 13th 2025 12:03 PM

Majitha Poisonous Liquor : ਵਿਧਾਨ ਸਭਾ ਹਲਕਾ ਮਜੀਠਾ ਦੇ 3 ਪਿੰਡਾਂ ਵਿਚ ਦੇਰ ਸ਼ਾਮ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਨੌਜਵਾਨਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਿੰਡ ਭੰਗਾਲੀ ਦੇ , ਮਰੜੀ ਕਲਾਂ  ਤੇ ਥਰੀਏਵਾਲ ਦੇ ਨੌਜਵਾਨ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਮਜੀਠਾ ਪੁਲਸ ਸਟੇਸ਼ਨ ਅਧੀਨ ਆਉਂਦੀ ਚੌਕੀ ਭੰਗਾਲੀ ਕਲਾਂ ਦੇ ਬਿਲਕੁੱਲ ਨਜ਼ਦੀਕ ਇਹ ਘਟਨਾ ਵਾਪਰੀ। ਪਤਾ ਲੱਗਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਵੀ ਸਕਦੀ ਹੈ। 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ।

ਉਨ੍ਹਾਂ ਵਿੱਚੋਂ ਕੁਝ ਦੀ ਹਾਲਤ ਇੰਨੀ ਗੰਭੀਰ ਹੈ ਕਿ ਉਹ ਬੋਲਣ ਦੀ ਸਥਿਤੀ ਵਿੱਚ ਵੀ ਨਹੀਂ ਹਨ। ਪ੍ਰਸ਼ਾਸਨ ਨੂੰ ਡਰ ਹੈ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ।

ਮਰਨ ਵਾਲਿਆਂ ਵਿੱਚ ਤਿੰਨ ਪਿੰਡਾਂ ਭੰਗਾਲੀ ਕਲਾਂ, ਮਾਰਦੀ ਕਲਾਂ ਅਤੇ ਜਯੰਤੀਪੁਰ ਦੇ ਲੋਕ ਸ਼ਾਮਲ ਸਨ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ ਵਿੱਚ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਪੁੱਛਗਿੱਛ ਜਾਰੀ ਹੈ।

ਮਜੀਠਾ ਵਿਖੇ  ਜਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਸੰਬੰਧ ਵਿੱਚ ਮੁੱਖ ਮੰਤਰੀ ਪੰਜਾਬ 1 ਵਜੇ ਦੇ ਕਰੀਬ ਉਹਨਾਂ ਪਿੰਡਾਂ ਵਿੱਚ ਪਹੁੰਚ ਰਹੇ ਹਨ, ਜਿੱਥੇ ਸ਼ਰਾਬ ਪੀ ਕੇ ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ : Air India Cancel Flights : ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਤੋਂ ਉਡਾਣਾਂ ਰੱਦ, ਇੰਡੀਗੋ ਅਤੇ ਏਅਰ ਇੰਡੀਆ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ

Related Post