Amloh News : ਵੱਖ -ਵੱਖ ਪਿੰਡਾਂ ਤੋਂ ਵੱਡੀ ਗਿਣਤੀ ਚ ਪਰਿਵਾਰ ਆਪ ਤੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਲ

Amloh News : 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਤੂਫਾਨੀ ਦੌੌਰਿਆਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਫੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਵਿੱਚ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਜੋਨ ਬੁੱਗਾ ਕਲਾਂ ਤੋਂ ਉਮੀਦਵਾਰ ਹਰਸ਼ਦੀਪ ਸਿੰਘ ਕੁੰਜਾਰੀ ਤੇ ਵੱਖ ਵੱਖ ਜੋਨਾਂ ਤੋਂ ਚੋਣ ਲੜ ਰਹੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਵਿੱਚ 2 ਦਰਜਨ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ

By  Shanker Badra December 12th 2025 05:47 PM

Amloh News : 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਤੂਫਾਨੀ ਦੌੌਰਿਆਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਫੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਵਿੱਚ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਜੋਨ ਬੁੱਗਾ ਕਲਾਂ ਤੋਂ ਉਮੀਦਵਾਰ ਹਰਸ਼ਦੀਪ ਸਿੰਘ ਕੁੰਜਾਰੀ ਤੇ ਵੱਖ ਵੱਖ ਜੋਨਾਂ ਤੋਂ ਚੋਣ ਲੜ ਰਹੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਵਿੱਚ 2 ਦਰਜਨ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ। 

ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ 2027 ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਤਾਂ ਜੋ ਮੁਲਾਜ਼ਮਾਂ 'ਤੇ ਹਰ ਵਰਗ ਦੀਆਂ ਸਮੱਸਿਆਂਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾ ਸਕੇ। ਇਸ ਮੌਕੇ 'ਤੇ ਵੱਖ -ਵੱਖ ਪਿੰਡਾਂ ਦੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਸਵਾਗਤ ਕੀਤਾ ਗਿਆ।

ਰਾਜੂ ਖੰਨਾ ਨੇ ਤੰਦਾਬੱਧਾ ਕਲਾਂ ਦੇ ਉਹਨਾਂ ਸਮੁੱਚੇ ਪਰਿਵਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ,ਜਿਹਨਾਂ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਆਪ ਪਾਰਟੀ ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਰਾਜੂ ਖੰਨਾ ਨੇ ਜ਼ਿਲ੍ਹਾ ਪ੍ਰੀਸ਼ਦ ਜੋਨ ਬੁੱਗਾ ਕਲਾਂ ਹਰਸ਼ਦੀਪ ਸਿੰਘ ਕੁੰਜਾਰੀ ਤੇ ਵੱਖ -ਵੱਖ ਜੋਨਾਂ ਤੋਂ ਬਲਾਕ ਸੰਮਤੀ ਦੀਆਂ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਵੱਡੀਆਂ ਜਿੱਤਾਂ ਦਰਜ ਕਰਵਾਉਣ ਲਈ ਅਪੀਲ ਵੀ ਕੀਤੀ।  


 

Related Post