Moga : ਮੋਗਾ ਚ ਆਪ ਤੇ ਕਾਂਗਰਸ ਨੂੰ ਝਟਕਾ, ਕਈ ਸੀਨੀਅਰ ਆਗੂ ਅਕਾਲੀ ਦਲ ਚ ਹੋਏ ਸ਼ਾਮਲ

Shiromani Akali Dal Moga : ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।

By  KRISHAN KUMAR SHARMA February 23rd 2026 02:47 PM -- Updated: February 23rd 2026 02:52 PM

Shiromani Akali Dal Moga : ਮੋਗਾ 'ਚ ਆਮ ਆਦਮੀ ਪਾਰਟੀ ਪੰਜਾਬ ਅਤੇ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਆਗੂਆਂ ਸਮੇਤ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ।

ਜਾਣਕਾਰੀ ਅਨੁਸਾਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਤੀਰਥ ਸਿੰਘ ਮਾਹਲਾ ਅਤੇ ਖਨਮੁੱਖ ਭਾਰਤੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਮੋਗਾ ਦੀ ਪ੍ਰੇਰਨਾ ਸਦਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇ ਵਾਲਾ ਅਤੇ ਕਾਂਗਰਸ ਪਾਰਟੀ ਤੋਂ ਬੱਬੂ ਸਰਪੰਚ ਰੋਡੇ, ਗੁਰਜੀਤ ਸਿੰਘ ਬਰਾੜ ਬਲਾਕ ਸੰਮਤੀ ਰੋਡੇ, ਜਗਜੀਤ ਸਿੰਘ ਜੱਗਾ ਰੋਡੇ, ਹੈਪੀ ਸਰਪੰਚ ਰੋਡੇ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਆਪ, ਹਰਮਿੰਦਰ ਸਿੰਘ ਮੈਂਬਰ ਰੋਡੇ ਖੁਰਦ, ਪਰਗਟ ਸਿੰਘ ਮੈਂਬਰ ਰੋਡੇ, ਲਖਵੀਰ ਸਿੰਘ ਰੋਡੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।


ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਸਾਰੇ ਆਗੂਆਂ ਤੇ ਵਰਕਰਾਂ ਨੂੰ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਵੱਧ ਚੜ੍ਹ ਕੇ ਹੰਭਲਾ ਮਾਰਨ ਲਈ ਵੀ ਹਰ ਕੋਸ਼ਿਸ਼ ਕਰਨ ਲਈ ਕਿਹਾ।

Related Post