350 ਸਾਲਾ ਸ਼ਹੀਦੀ ਸ਼ਤਾਬਦੀ : ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕੋਟਾ ਤੋਂ ਅਗਲੇ ਪੜਾਅ ਉਦੈਪੁਰ ਰਾਜਿਸਥਾਨ ਲਈ ਰਵਾਨਾ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਅਗਮਗੜ੍ਹ ਸਾਹਿਬ, ਬੜਗਾਊਂ, ਕੋਟਾ ਤੋਂ ਉਦੈਪੁਰ ਰਾਜਿਸਥਾਨ ਲਈ ਰਵਾਨਾ ਹੋਇਆ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਅਗਮਗੜ੍ਹ ਸਾਹਿਬ, ਬੜਗਾਊਂ, ਕੋਟਾ ਤੋਂ ਉਦੈਪੁਰ ਰਾਜਿਸਥਾਨ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਗੁਰਬਾਣੀ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਬਾਬਾ ਲੱਖਾ ਸਿੰਘ ਕੋਟੇ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਜਸਮੇਰ ਸਿੰਘ ਲਾਛੜੂ, ਜਗਸੀਰ ਸਿੰਘ ਮਾਂਗੇਆਣਾ, ਹਰਭਜਨ ਸਿੰਘ ਮਸਾਣਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਬਲਵਿੰਦਰ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਹਰਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ, ਗਿਆਨੀ ਭਗਵਾਨ ਸਿੰਘ, ਭਾਈ ਤਰਸੇਮ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਜਸਬੀਰ ਸਿੰਘ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ, ਦਰਸ਼ਨ ਸਿੰਘ, ਮੋਹਨਦੀਪ ਸਿੰਘ, ਭੁਪਿੰਦਰ ਸਿੰਘ, ਸਤਿੰਦਰ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ ਭੂਰਾ ਕੋਹਨਾ, ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।