Amritsar News : ਅਨੰਤਨਾਗ ਚ ਸ਼ਹੀਦ ਫੌਜੀ ਜਵਾਨ ਪ੍ਰਗਟ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਇਲਾਕੇ ਚ ਛਾਇਆ ਸੋਗ
Amritsar News : ਰਮਦਾਸ ਦੇ ਸ਼ਮਸ਼ਾਨ ਘਾਟ ਵਿਖੇ ਸ਼ਹੀਦ ਪਰਗਟ ਸਿੰਘ ਦਾ ਅੰਤਿਮ ਸੰਸਕਾਰ ਰਾਜਕੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਗਟ ਸਿੰਘ ਦੇਸ਼ ਦਾ ਹੋਣਹਾਰ ਜਵਾਨ ਸੀ, ਜਿਸ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸਰਬਉਚ ਬਲੀਦਾਨ ਦਿੱਤਾ।
Amritsar News : ਸ੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ (Martyred Pargat Singh) ਦਾ ਮ੍ਰਿਤਕ ਸਰੀਰ ਅੱਜ ਉਸ ਦੇ ਜੱਦੀ ਪਿੰਡ ਰਮਦਾਸ ਵਿਖੇ ਪਹੁੰਚਿਆ, ਜਿੱਥੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਸ਼ਹੀਦ ਦੀ ਦੇਹ ਪਹੁੰਚਦੇ ਹੀ ਪਿੰਡ ਦਾ ਮਾਹੌਲ ਗਮਗੀਨ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ, ਜਦਕਿ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਸ਼ਹੀਦ ਪਰਗਟ ਸਿੰਘ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ, ਸਮਾਜਿਕ ਅਤੇ ਰਾਜਨੀਤਿਕ ਆਗੂ ਮੌਜੂਦ ਰਹੇ। ਪੰਜਾਬ ਸਰਕਾਰ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਸਮੇਤ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਵੀ ਮੌਕੇ ‘ਤੇ ਪਹੁੰਚੇ।
ਰਮਦਾਸ ਦੇ ਸ਼ਮਸ਼ਾਨ ਘਾਟ ਵਿਖੇ ਸ਼ਹੀਦ ਪਰਗਟ ਸਿੰਘ ਦਾ ਅੰਤਿਮ ਸੰਸਕਾਰ ਰਾਜਕੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਗਟ ਸਿੰਘ ਦੇਸ਼ ਦਾ ਹੋਣਹਾਰ ਜਵਾਨ ਸੀ, ਜਿਸ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸਰਬਉਚ ਬਲੀਦਾਨ ਦਿੱਤਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜੀ ਹੈ ਅਤੇ ਪਰਿਵਾਰ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।