ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਲਈ ਬਣੀ ਟੈਂਟ ਸਿਟੀ ਚ ਭਿਆਨਕ ਅੱਗ, 13 ਟੈਂਟ ਸੜੇ
Mukh Mantri Tirath Yatra Scheme : ਟੈਂਟ ਸਿਟੀ ਵਿੱਚ ਮੌਜੂਦ ਕਰਮਚਾਰੀਆਂ ਨੇ ਅੱਗ ਲੱਗਣ ਦਾ ਪਤਾ ਲੱਗਦੇ ਹੀ ਪਹਿਲਾਂ ਆਪਣੇ ਪੱਧਰ 'ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ।
Tirath Yatra Scheme : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅਗੰਮਪੁਰ ਸਥਿਤ ਸਰਕਾਰੀ ਆਈਟੀਆਈ ਦੇ ਪਿਛਲੇ ਪਾਸੇ ਬਣਾਈ ਗਈ ਟੈਂਟ ਸਿਟੀ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਕਾਰਨ 13 ਟੈਂਟ ਸੜ ਕੇ ਸੁਆਹ ਹੋ ਗਏ। ਘਟਨਾ ਵੇਲੇ ਟੈਂਟਾਂ ਵਿੱਚ ਠਹਿਰੇ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਚੁੱਕੇ ਸਨ, ਜਿਸ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਅੱਗ ਕਾਰਨ ਟੈਂਟਾਂ ਅਤੇ ਹੋਰ ਸਮਾਨ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ।
13 ਟੈਂਟ ਸੜ ਕੇ ਹੋਏ ਸੁਆਹ
ਜਾਣਕਾਰੀ ਅਨੁਸਾਰ, ਟੈਂਟ ਸਿਟੀ ਵਿੱਚ ਮੌਜੂਦ ਕਰਮਚਾਰੀਆਂ ਨੇ ਅੱਗ ਲੱਗਣ ਦਾ ਪਤਾ ਲੱਗਦੇ ਹੀ ਪਹਿਲਾਂ ਆਪਣੇ ਪੱਧਰ 'ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ, ਪਰ ਉਦੋਂ ਤੱਕ 13 ਟੈਂਟ ਸੜ ਚੁੱਕੇ ਸਨ।
ਘਟਨਾ ਦੀ ਜਾਂਚ ਲਈ ਕਮੇਟੀ ਗਠਿਤ
ਘਟਨਾ ਦੀ ਸੂਚਨਾ ਮਿਲਣ 'ਤੇ ਐੱਸ.ਡੀ.ਐੱਮ. ਸੁਖਪਾਲ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐੱਸ.ਡੀ.ਐੱਮ. ਸੁਖਪਾਲ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜੋ ਜਲਦੀ ਆਪਣੀ ਰਿਪੋਰਟ ਦੇਵੇਗੀ।
ਉਨ੍ਹਾਂ ਕਿਹਾ ਕਿ ਟੈਂਟ ਸਿਟੀ ਵਿੱਚ ਤਾਇਨਾਤ ਸਟਾਫ ਨੂੰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਅਤੇ ਸਾਰੀਆਂ ਵਿਵਸਥਾਵਾਂ ਦੀ ਮੁੜ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਘਟਨਾ ਦੀ ਦੁਹਰਾਈ ਨਾ ਹੋਵੇ।
ਖਬਰ ਅਪਡੇਟ ਜਾਰੀ... Pub Fire Video : 'ਜਾਨ ਬਚਾਉਣ ਲਈ ਪਖਾਨੇ ਵੱਲ ਭੱਜੇ ਲੋਕ, ਪਰ...'