Solan ’ਚ ਭਿਆਨਕ ਅੱਗ ਦਾ ਤਾਂਡਵ; 8 ਸਾਲਾਂ ਬੱਚਾ ਜਿੰਦਾ ਸੜਿਆ, ਕਈ ਲੋਕ ਲਾਪਤਾ
ਅੱਗ ਲੱਗਣ ਦਾ ਕਾਰਨ ਨੇਪਾਲੀ ਪਰਿਵਾਰ ਵੱਲੋਂ ਘਰ ਦੇ ਅੰਦਰ ਬਲਦਾ ਹੋਇਆ ਚੁੱਲ੍ਹਾ ਦੱਸਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਛੇ ਤੋਂ ਸੱਤ ਸਿਲੰਡਰ ਫਟਣ ਦਾ ਖਦਸ਼ਾ ਹੈ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।
Solan News : ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਭਿਆਨਕ ਅੱਗ ਲੱਗ ਗਈ। ਅਰਕੀ ਬਾਜ਼ਾਰ ਵਿੱਚ ਬੀਤੀ ਦੇਰ ਰਾਤ ਲੱਗੀ ਅੱਗ ਨੇ ਨੇਪਾਲੀ ਮੂਲ ਦੇ ਇੱਕ ਪਰਿਵਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੁਖਦਾਈ ਘਟਨਾ ਵਿੱਚ ਇੱਕ ਸੱਤ ਸਾਲ ਦੇ ਬੱਚੇ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦਕਿ ਅੱਠ ਤੋਂ ਨੌਂ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ।
ਅੱਗ ਲੱਗਣ ਦਾ ਕਾਰਨ ਨੇਪਾਲੀ ਪਰਿਵਾਰ ਵੱਲੋਂ ਘਰ ਦੇ ਅੰਦਰ ਬਲਦਾ ਹੋਇਆ ਚੁੱਲ੍ਹਾ ਦੱਸਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਛੇ ਤੋਂ ਸੱਤ ਸਿਲੰਡਰ ਫਟਣ ਦਾ ਖਦਸ਼ਾ ਹੈ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਭਿਆਨਕ ਦ੍ਰਿਸ਼ ਦੇਖ ਕੇ ਸਥਾਨਕ ਲੋਕ ਘਬਰਾ ਗਏ। ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ 'ਤੇ ਕਾਬੂ ਪਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ। ਸਵੇਰੇ 2 ਤੋਂ 3 ਵਜੇ ਦੇ ਵਿਚਕਾਰ ਲੱਗੀ ਇਸ ਅੱਗ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਫਸੇ ਲੋਕਾਂ ਨੂੰ ਕੱਢਣ ਅਤੇ ਰਾਹਤ ਪਹੁੰਚਾਉਣ ਲਈ ਬਚਾਅ ਕਾਰਜ ਜਾਰੀ ਹਨ।
ਮੁੱਢਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਮੁੱਖ ਕਾਰਨ ਪਰਿਵਾਰ ਵੱਲੋਂ ਰਾਤ ਨੂੰ ਘਰ ਦੇ ਅੰਦਰ ਬਲਦਾ ਹੋਇਆ ਚੁੱਲ੍ਹਾ ਲਿਆਉਣਾ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Former DIG ਹਰਚਰਨ ਸਿੰਘ ਭੁੱਲਰ ਨੇ ਹਾਈਕੋਰਟ 'ਚੋਂ ਵਾਪਸ ਲਈ ਪਟੀਸ਼ਨ, CBI ਵੱਲੋਂ ਗ੍ਰਿਫ਼ਤਾਰੀ ਨੂੰ ਦਿੱਤੀ ਸੀ ਚੁਣੌਤੀ