Maharashtra Candle factory Fire: ਮਹਾਰਾਸ਼ਟਰ ਚ ਮੋਮਬੱਤੀ ਬਣਾਉਣ ਵਾਲੀ ਫੈਕਟਰੀ ਚ ਲੱਗੀ ਭਿਆਨਕ ਅੱਗ, 6 ਲੋਕ ਹਲਾਕ
ਮਹਾਰਾਸ਼ਟਰ ਦੇ ਪਿੰਪਰੀ ਚਿੰਚਵਾੜ ਨਗਰ ਨਿਗਮ ਦੇ ਕਮਿਸ਼ਨਰ ਸ਼ੇਖਰ ਸਿੰਘ ਨੇ ਦੱਸਿਆ ਕਿ ਪਿੰਪਰੀ ਚਿੰਚਵਾੜ ਸ਼ਹਿਰ ਦੇ ਤਲਵਾੜੇ ਇਲਾਕੇ ਵਿੱਚ ਮੋਮਬੱਤੀ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ।
Maharashtra Candle factory Fire: ਮਹਾਰਾਸ਼ਟਰ ਦੇ ਪਿੰਪਰੀ ਚਿੰਚਵਾੜ ਸ਼ਹਿਰ ਦੇ ਤਲਵਾੜੇ ਇਲਾਕੇ 'ਚ ਮੋਮਬੱਤੀ ਬਣਾਉਣ ਵਾਲੀ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅੱਗ ਇੰਨ੍ਹੀਂ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਮਹਾਰਾਸ਼ਟਰ ਦੇ ਪਿੰਪਰੀ ਚਿੰਚਵਾੜ ਨਗਰ ਨਿਗਮ ਦੇ ਕਮਿਸ਼ਨਰ ਸ਼ੇਖਰ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ।
ਇਸ ਘਟਨਾ ਸਬੰਧੀ ਮਹਾਰਾਸ਼ਟਰ ਦੇ ਪਿੰਪਰੀ ਚਿੰਚਵਾੜ ਨਗਰ ਨਿਗਮ ਦੇ ਕਮਿਸ਼ਨਰ ਸ਼ੇਖਰ ਸਿੰਘ ਨੇ ਦੱਸਿਆ ਕਿ ਪਿੰਪਰੀ ਚਿੰਚਵਾੜ ਸ਼ਹਿਰ ਦੇ ਤਲਵਾੜੇ ਇਲਾਕੇ ਵਿੱਚ ਮੋਮਬੱਤੀ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਚੀਖਲੀ ਅਤੇ ਦੇਹੂਰ ਰੋਡ ਪੁਲੀਸ ਦੇ ਨਾਲ-ਨਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ’ਤੇ ਪਹੁੰਚ ਗਈਆਂ ਹਨ। ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਮੋਮਬੱਤੀ ਕੰਪਨੀ ਅੱਗ ਦੀ ਲਪੇਟ 'ਚ ਆ ਕੇ ਸਵਾਹ ਹੋ ਗਈ ਹੈ।
ਇਹ ਵੀ ਪੜ੍ਹੋ: Canada Study Visa: ਕੈਨੇਡਾ ’ਚ ਪੜ੍ਹਾਈ ਕਰਨਾ ਹੋਇਆ ਹੋਰ ਮਹਿੰਗਾ, ਗਾਰੰਟੀ ਇਨਵੈਸਟਮੈਂਟ ਸਰਟੀਫਿਕੇਟ ਰਕਮ ਹੋਈ ਦੁੱਗਣੀ