Takht Sri Damdama Sahib : ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ

Sri Guru Gobind Singh Ji : ਤਖਤ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜਣ ਦਾ ਸੱਦਾ ਦਿੱਤਾ, ਜਦੋਂ ਕਿ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸ਼ਹੀਦੀ ਸਮਾਗਮਾਂ ਵਿੱਚ ਵੀ ਹਾਜਰੀ ਭਰਨ ਦੀ ਅਪੀਲ ਕੀਤੀ।

By  KRISHAN KUMAR SHARMA December 25th 2025 12:56 PM -- Updated: December 25th 2025 01:02 PM

Takht Sri Damdama Sahib : ਮਾਤਾ ਗੁਜਰ ਕੌਰ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਕੌਮ ਵਿੱਚ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਜਾਣਕਾਰੀ ਅਨੁਸਾਰ, ਮੁੱਖ ਸਮਾਗਮ 27 ਦਸੰਬਰ ਨੂੰ ਕੀਤੇ ਜਾਣਗੇ, ਜਦਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਲੋਕਿਕ ਨਗਰ ਕੀਰਤਨ 26 ਦਸੰਬਰ ਨੂੰ ਸਜਾਇਆ ਜਾਵੇਗਾ।

ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਜੀ ਵਿਖੇ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ। ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ। ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਾਲ-ਨਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ, ਜਦੋਂ ਕਿ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 27 ਦਸੰਬਰ ਨੂੰ ਪਾਏ ਜਾਣਗੇ।

ਤਖਤ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜਣ ਦਾ ਸੱਦਾ ਦਿੱਤਾ, ਜਦੋਂ ਕਿ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸ਼ਹੀਦੀ ਸਮਾਗਮਾਂ ਵਿੱਚ ਵੀ ਹਾਜਰੀ ਭਰਨ ਦੀ ਅਪੀਲ ਕੀਤੀ।

Related Post