ਮਾਇਆਵਤੀ ਦਾ ਵੱਡਾ ਐਲਾਨ, ਪੰਜਾਬ ਨੂੰ ਛੱਡ ਕੇ ਕਿਸੇ ਹੋਰ ਸੂਬੇ 'ਚ ਗਠਜੋੜ ਨਹੀਂ ਕਰੇਗੀ ਬਸਪਾ

By  Pardeep Singh January 15th 2023 04:58 PM -- Updated: January 15th 2023 04:59 PM

ਨਵੀਂ ਦਿੱਲੀ:  ਬਸਪਾ ਦੀ ਪ੍ਰਧਾਨ ਨੇ ਆਪਣੇ 67ਵੇਂ ਜਨਮ ਦਿਨ ਮੌਕੇ ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਗੱਠਜੋੜ ਨਹੀਂ ਕਰੇਗੀ। ਉਨ੍ਹਾਂ ਨੇ ਕਿਹਾ ਹੈ ਕਿ ਬਸਪਾ ਸਿਰਫ਼ ਪੰਜਾਬ ਵਿੱਚ ਗੱਠਜੋੜ ਨੂੰ ਰੱਖੇਗੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗੱਠਜੋੜ ਕਾਰਨ ਨਾਲ ਵੋਟਿੰਗ ਫੀਸਦੀ ਵਧੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ  ਆਮ ਲੋਕਾਂ ਦੀ ਪਾਰਟੀ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਰਹਿੰਦਿੀ ਹੈ।


ਬਸਪਾ ਸੁਪਰੀਮੋ ਨੇ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕੀਤੀ

ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਕਿਹਾ ਹੈ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਬਜਾਏ  ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕਰਦੀ ਹਾਂ।। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਾਲ ਕਈ ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਅਗਲੇ ਸਾਲ ਲੋਕ ਸਭਾ 'ਚ ਆਪਣੇ ਦਮ 'ਤੇ ਚੋਣ ਲੜਨ ਦਾ ਐਲਾਨ ਕੀਤਾ।ਉਨ੍ਹਾਂ ਨੇ ਕਿਹਾ ਹੈ ਕਿ  ਦੇਸ਼ ਵਿੱਚ ਈ.ਵੀ.ਐਮ ਰਾਹੀਂ ਚੋਣਾਂ ਕਰਵਾਉਣ ਨੂੰ ਲੈ ਕੇ ਲੋਕਾਂ ਵਿੱਚ ਕਈ ਤਰ੍ਹਾਂ ਦੇ ਖਦਸ਼ੇ ਹਨ ਅਤੇ ਬਿਹਤਰ ਹੋਵੇਗਾ ਕਿ ਇਨ੍ਹਾਂ ਨੂੰ ਖਤਮ ਕਰ ਦਿੱਤਾ ਜਾਵੇ। 

ਬਸਪਾ ਦੇ ਬਿਆਨ ਨੂੰ ਲੈ ਕੇ ਡਾ. ਦਲਜੀਤ ਸਿੰਘ ਚੀਮਾ ਦਾ ਵੱਡਾ ਬਿਆਨ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਮਾਇਆਵਤੀ ਦੇ ਫੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ ਅਸੀਂ ਵੀ ਭਰੋਸਾ ਦਿੰਦੇ ਹਾਂ ਕਿ ਪੰਜਾਬ ਵਿੱਚ ਬਸਪਾ ਨਾਲ ਗੱਠਜੋੜ  ਕਾਇਮ ਰਹੇਗਾ ਅਤੇ ਪਾਰਟੀ ਹਮੇਸ਼ਾ ਬਸਪਾ ਦੇ ਨਾਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਬਸਪਾ ਦਾ ਸਹਿਯੋਗ ਕਰੇਗਾ।

Related Post