Iran Isreal War News : ਈਰਾਨ ਤੇ ਇਜਰਾਈਲ ਜੰਗ ਵਿਚਾਲੇ MEA ਦਾ ਅਲਰਟ, ਭਾਰਤੀ ਵਿਦਿਆਰਥੀ ਸੁਰੱਖਿਅਤ ਥਾਂਵਾਂ ਤੇ ਭੇਜੇ
Iran Isreal War : ਮੰਤਰਾਲੇ ਨੇ ਕਿਹਾ ਹੈ - 'ਅਸੀਂ ਸੁਰੱਖਿਆ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ ਅਤੇ ਈਰਾਨ ਵਿੱਚ ਭਾਰਤੀ ਨਾਗਰਿਕਾਂ, ਖਾਸ ਕਰਕੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕ ਰਹੇ ਹਾਂ।'
Iran Isreal War : ਈਰਾਨ ਅਤੇ ਇਜ਼ਰਾਈਲ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਭਾਰਤ ਸਰਕਾਰ (Indian Government) ਵੱਲੋਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਗਰਮ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਵਿਦੇਸ਼ ਮੰਤਰਾਲੇ (MEA) ਨੇ ਐਤਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਈਰਾਨ ਅਤੇ ਇਜ਼ਰਾਈਲ ਦੋਵਾਂ ਵਿੱਚ ਮੌਜੂਦ ਭਾਰਤੀ ਨਾਗਰਿਕਾਂ, ਖਾਸ ਕਰਕੇ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ। ਉਨ੍ਹਾਂ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਵੱਲੋਂ ਹਰ ਸੰਭਵ ਉਪਾਅ ਕੀਤੇ ਜਾ ਰਹੇ ਹਨ।
ਭਾਰਤੀ ਨਾਗਰਿਕਾਂ ਦੀ ਸੁਰੱਖਿਆ ਬਾਰੇ ਵਿਦੇਸ਼ ਮੰਤਰਾਲੇ ਨੇ ਕੀ ਕਿਹਾ ?
MEA ਨੇ ਕਿਹਾ ਕਿ ਤਹਿਰਾਨ ਵਿੱਚ ਭਾਰਤੀ ਦੂਤਾਵਾਸ ਸਥਾਨਕ ਸੁਰੱਖਿਆ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਈਰਾਨ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੇ ਸੰਪਰਕ ਵਿੱਚ ਹੈ। ਮੰਤਰਾਲੇ ਨੇ ਕਿਹਾ ਹੈ - 'ਅਸੀਂ ਸੁਰੱਖਿਆ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ ਅਤੇ ਈਰਾਨ ਵਿੱਚ ਭਾਰਤੀ ਨਾਗਰਿਕਾਂ, ਖਾਸ ਕਰਕੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕ ਰਹੇ ਹਾਂ।'
ਈਰਾਨ ਤੇ ਇਜਰਾਈਲ ਵਿਚਕਾਰ ਜੰਗ ਤੇਜ਼
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੇ ਟਕਰਾਅ ਨੇ ਪੱਛਮੀ ਏਸ਼ੀਆ ਖੇਤਰ ਵਿੱਚ ਇੱਕ ਗੰਭੀਰ ਸੰਕਟ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ। ਦੋਵਾਂ ਦੇਸ਼ਾਂ ਵਿਚਕਾਰ ਹਮਲੇ ਅਤੇ ਜਵਾਬੀ ਹਮਲੇ ਨਾਗਰਿਕਾਂ ਲਈ ਖ਼ਤਰਾ ਵਧਾ ਰਹੇ ਹਨ। ਅਜਿਹੀ ਸਥਿਤੀ ਵਿੱਚ, ਉੱਥੇ ਫਸੇ ਦੂਜੇ ਦੇਸ਼ਾਂ ਦੇ ਨਾਗਰਿਕਾਂ ਲਈ ਵੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਇਸ ਦੌਰਾਨ, ਭਾਰਤ ਸਰਕਾਰ ਦੀ ਇਹ ਸਰਗਰਮੀ ਅਤੇ ਚੌਕਸੀ ਭਾਰਤੀ ਨਾਗਰਿਕਾਂ ਲਈ ਰਾਹਤ ਦੀ ਖ਼ਬਰ ਹੈ।