Ajnala ’ਚ ਦੇਰ ਰਾਤ ਨਕਾਬਪੋਸ਼ਾਂ ਨੇ ਮੈਡੀਕਲ ਸਟੋਰ ਮਾਲਕ ਦਾ ਗੋਲੀਆਂ ਮਾਰਕੇ ਕੀਤਾ ਕਤਲ

ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਮ੍ਰਿਤਕ ਦੇ ਭਰਾ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਕਾਬੂ ਕਰਕੇ ਸਾਨੂੰ ਇਨਸਾਫ ਦਿੱਤਾ ਜਾਵੇ।

By  Aarti August 9th 2025 01:03 PM

ਅਜਨਾਲਾ ਸ਼ਹਿਰ ਅੰਦਰ ਉਸ ਵੇਲੇ ਸਨਸਨੀ ਫੈਲ ਗਈ ਜਦੋ ਦੇਰ ਰਾਤ ਇਕ ਮੈਡੀਕਲ ਸਟੋਰ ਮਾਲਕ ਦਾ 2 ਨਕਾਬਪੋਸ਼ ਵਿਅਕਤੀਆਂ ਵੱਲੋਂ ਸ਼ਰੇਆਮ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਤਰਨਜੀਤ ਸਿੰਘ ਦੇ ਰਾਤ ਆਪਣੇ ਮੈਡੀਕਲ ਸਟੋਰ ਤੋਂ ਘਰ ਵਾਪਸ ਜਾ ਰਿਹਾ ਸੀ ਜਿਸ ਦੌਰਾਨ ਰਸਤੇ ਵਿੱਚ ਬਦਮਾਸ਼ਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਉੱਥੇ ਹੀ ਘਟਨਾ ਸੰਬੰਧੀ ਪਤਾ ਲੱਗਦੇ ਸੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਗੋਲੀਆਂ ਦੇ ਕੋਲ ਬਰਾਮਦ ਕੀਤੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਤਰਨਜੀਤ ਸਿੰਘ ਦੇ ਭਰਾ ਕਰਮਜੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਦੇ ਭਰਾ ਆਪਣੇ ਮੈਡੀਕਲ ਸਟੋਰ ਤੋਂ ਵਾਪਸ ਘਰ ਜਾ ਰਹੇ ਸੀ ਜਿਸ ਦੌਰਾਨ ਰਸਤੇ ਵਿੱਚ ਦੋ ਨਕਾਬਪੋਸ਼ ਵਿਅਕਤੀਆਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਉਹਨਾਂ ਦਾ ਕਤਲ ਕਰ ਦਿੱਤਾ। 

ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਮ੍ਰਿਤਕ ਦੇ ਭਰਾ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਕਾਬੂ ਕਰਕੇ ਸਾਨੂੰ ਇਨਸਾਫ ਦਿੱਤਾ ਜਾਵੇ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੌਕੇ ਤੋਂ ਪੰਜ ਦੇ ਕਰੀਬ ਗੋਲੀਆਂ ਦੇ ਕੋਲ ਵੀ ਬਰਾਮਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਲਦ ਹੀ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ : MLA Sukhpal Singh Khaira PSO Arrested : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਵੱਧ ਸਕਦੀਆਂ ਹਨ ਮੁਸ਼ਕਿਲਾਂ; PSO ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Related Post