SYL ’ਤੇ ਪੰਜਾਬ ਤੇ ਹਰਿਆਣਾ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਜਾਣੋ ਪੂਰਾ ਮਾਮਲਾ

By  Pardeep Singh January 4th 2023 04:24 PM -- Updated: January 4th 2023 05:36 PM

ਚੰਡੀਗੜ੍ਹ:  ਐਸਵਾਈਐਲ ਨੂੰ ਲੈ ਕੇ ਦਿੱਲੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਗਜ਼ੇਦਰ ਸ਼ੇਖਾਵਤ ਨੇ ਕੀਤੀ। ਇਹ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਤੋਂ ਬਾਅਦ ਪੰਜਾਬ  ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਪੱਖ ਬੜੀ ਮਜ਼ਬੂਤੀ ਨਾਲ ਰੱਖਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਇਕ ਵੀ ਰੁਪਇਆ ਨਹੀ ਦਿੱਤਾ ਹੁਣ ਤੱਕ ਪਰ ਪਾਣੀ ਮੰਗ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਕੋਲ ਐਸਵਾਈਐਲ ਲਈ ਪਾਣੀ ਨਹੀਂ ਹੈ। 

ਪੰਜਾਬ ਦੇ ਸੀਐਮ ਦਾ ਕਹਿਣਾ ਹੈ ਕਿ ਪੰਜਾਬ ਵਿੱਚ 78 ਫੀਸਦੀ ਬਲਾਕ ਡਾਰਕ ਜ਼ੋਨ ਹਨ। ਉਨ੍ਹਾਂ ਨੇ ਕਿਹਾ ਹੈ ਕਿ ਯਮੁਨਾ ਸਤਲੁਜ ਲਿੰਕ ਬਣਾਉ ਦੀ ਬਜਾਏ ਸਾਨੂੰ ਯਮੁਨਾ ਦਾ ਪਾਣੀ ਦਿੱਤਾ ਜਾਵੇ। ਪੰਜਾਬ ਦੇ ਸੀਐਮ ਦਾ ਕਹਿਣਾ ਹੈ ਕਿ ਐਸਵਾਈਐਲ ਬਣਾਉਣ ਦੀ ਬਜਾਏ ਵਾਈਐਸਐਲ ਬਣਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਯਮੁਨਾ ਸਤਲੁਜ ਲਿੰਕ ਬਣਾ ਅਤੇ ਪੰਜਾਬ ਨੂੰ ਪਾਣੀ ਦਿਓ। ਉਨ੍ਹਾਂ ਦਾ ਕਹਿਣਾ ਹੈ ਕਿ ਸਤਲੁਜ ਤਾਂ ਸੂਆ ਬਣ ਕੇ ਰਹਿ ਗਿਆ ਹੈ ਉਨ੍ਹਾਂ ਨੇ ਕਿਹਾ ਹੈ ਕਿ ਯਮੁਨਾ ਨਦੀ ਵਿਚੋਂ ਪਾਣੀ ਪੰਜਾਬ ਨੂੰ ਦਿਓ। ਉਨ੍ਹਾਂ ਦਾ ਕਹਿਣਾ ਹੈ ਕਿ  ਪਾਣੀ ਦੀ ਵੰਡ ਸਹੀ ਨਹੀਂ ਹੋਈ।


ਸੀਐਮ ਮਾਨ ਦਾ ਕਹਿਣਾ ਹੈ ਕਿ ਪਾਣੀ ਦਾ ਪੱਧਰ ਦਿਨੋਂ-ਦਿਨ ਘੱਟਦਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਾਣੀ ਨਹੀਂ ਹੈ ਇਸ ਕਰਕੇ ਪਾਣੀ ਕਿੱਥੇੋ ਦੇਣਾ ਹੈ। ਸੀਐਮ ਮਾਨ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਵਿੱਚ ਸਾਡੇ ਵਕੀਲ ਜਾਣਗੇ ਅਤੇ ਪੰਜਾਬ ਦਾ ਪੱਖ ਰੱਖਣਗੇ।

ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਪੰਜਾਬ ਦੇ ਸੀਐਮ ਦਾ ਰਵੱਈਆ ਬੜਾ ਅੜੀਅਲ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਤੱਕ ਕਈ ਮੀਟਿੰਗ ਹੋ ਚੁੱਕੀਆ  ਹਨ ਪਰ ਕੋਈ ਖਾਸ ਸਿੱਟਾ ਨਹੀ ਨਿਕਲਿਆ।ਉਨ੍ਹਾਂ ਦਾ ਕਹਿਣਾ ਹੈ ਕਿ ਐਸਵਾਈਐਲ ਬਣਨੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸੁਪਰੀਮ ਕੋਰਟ ਵਿੱਚ ਅਸੀਂ ਆਪਣਾ ਪੱਖ ਰੱਖਾਂਗੇ।

ਉਨ੍ਹਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਐਸਵਾਈਐਲ ਦੇ ਨਿਰਮਾਣ ਲਈ ਮੀਟਿੰਗ ਕਰਨ ਨੂੰ ਕਿਹਾ ਸੀ ਪਰ ਪਾਣੀ ਦੇ ਬਟਵਾਰਾ ਕਰਨਾ ਟ੍ਰਿਬਿਊਨਲ ਦਾ ਕੰਮ ਹੈ। ਉਨ੍ਹਾਂ ਦਾ ਕਹਿਣਾ ਹੈ ਕਿ  2004 ਐਕਟ ਨੂੰ ਵੀ ਪੰਜਾਬ ਸਰਕਾਰ ਨਹੀਂ ਮੰਨ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਜੋ ਫੈਸਲਾ ਕਰੇਗਾ ਉਹ ਸਾਨੂੰ ਮਨਜ਼ੂਰ ਹੋਵੇਗਾ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੱਸਿਆ ਕਿ ਐਸਵਾਈਐਲ ਦਾ ਵਿਵਾਦ ਦੋਹਾਂ ਸੂਬਿਆਂ ਦੇ ਵਿਚਾਲੇ 1981 ਤੋਂ ਬਣਿਆ ਹੋਇਆ ਹੈ।ਸੁਪਰੀਮ ਕਰੋਟ ਨੇ  4 ਮਹੀਨੇ ਵਿੱਚ ਦੋਹਾਂ ਸੂਬਿਆਂ ਨੂੰ ਇੱਕ ਮੌਕਾ ਦਿੱਤਾ ਸੀ। ਸੁਪਰੀਮ ਕੋਰਟ ਨੇ 4 ਮਹੀਨੇ ਦੇ ਅੰਦਰ ਹੱਲ ਕੱਢਣ ਦੇ ਲਈ ਬੈਠਕ ਸੱਦੀ ਗਈ ਸੀ ਪਰ ਬੈਠਕ ਵਿੱਚ ਕੋਈ ਵੀ ਸਹਿਮਤੀ ਨਹੀਂ ਬਣੀ ਹੈ।

ਕੇਂਦਰੀ ਮੰਤਰੀ ਗਜ਼ੇਦਰ ਸ਼ੇਖਾਵਤ ਨੇ ਟਵੀਟ ਕਰਕੇ ਮੀਟਿੰਗ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆ ਹਨ।


ਕੀ ਹੈ ਸਤਲੁਜ ਯਮੁਨਾ ਲਿੰਕ ਨਹਿਰ?

SYL ਨਹਿਰ ਦਾ ਨਿਰਮਾਣ ਭਾਖੜਾ ਡੈਮ ਦਾ ਪਾਣੀ ਹਰਿਆਣਾ ਦੀ ਯਮੁਨਾ ਨਦੀ ਤੱਕ ਪਹੁੰਚਾਉਣ ਲਈ ਕੀਤਾ ਸੀ ਇਸ ਦੀ ਨਹਿਰ ਦੀ ਕੁੱਲ ਲੰਬਾਈ 214 ਕਿਲੋਮੀਟਰ ਹੈ। ਪੰਜਾਬ ਨੇ 122 ਕਿਲੋਮੀਟਰ ਨਹਿਰ ਦਾ ਨਿਰਮਾਣ ਕਰਨਾ ਸੀ ਅਤੇ ਹਰਿਆਣਾ ਨੇ 92 ਕਿਲੋਮੀਟਰ ਤੱਕ ਨਿਰਮਾਣ ਕਰਨਾ ਸੀ ਦੱਸ ਦੇਈਏ ਕਿ ਅਪ੍ਰੈਲ 1982 ਨੂੰ ਪਿੰਡ ਕਪੂਰੀ ਵਿਖੇ SYL ਨਹਿਰ ਦਾ  ਨੀਂਹ ਪੱਥਰ ਰੱਖਿਆ ਸੀ 

Related Post