ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਗਸਤ ਨੂੰ ਹੋਵੇਗੀ
Meeting of five Singh Sahibs : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਵੀ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਦੋਵਾਂ ਨੂੰ ਈ-ਮੇਲ ਰਾਹੀਂ ਜਾਣਕਾਰੀ ਭੇਜ ਦਿੱਤੀ ਗਈ ਹੈ।
Singh Sahibs Meeting : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ 6 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਨੂੰ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਈ-ਮੇਲ ਰਾਹੀਂ ਜਾਣਕਾਰੀ ਭੇਜ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਆਪਣੇ ਕਰੀਬੀ ਰਿਸ਼ਤੇਦਾਰ ਦੇ ਅਨੰਦ ਕਾਰਜ ਲਈ 12 ਅਗਸਤ ਤੱਕ ਵਿਦੇਸ਼ ਗਏ ਹਨ, ਇਸ ਲਈ ਉਨ੍ਹਾਂ ਨੂੰ ਬਾਅਦ ਵਿੱਚ ਪੇਸ਼ ਹੋਣ ਲਈ ਸੱਦਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਪਹਿਲਾਂ ਇਹ ਮੀਟਿੰਗ 1 ਅਗਸਤ ਨੂੰ ਰੱਖੀ ਗਈ ਸੀ, ਪਰੰਤੂ ਜਥੇਦਾਰ ਸਾਹਿਬ ਦੇ ਜੀਜਾ ਗੁਰਵਿੰਦਰ ਸਿੰਘ ਦਾ ਦਿਹਾਂਤ ਹੋਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।