Punjab Cabinet Meeting: 27 ਅਪ੍ਰੈਲ ਦੀ ਬਜਾਏ 28 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ

27 ਅਪ੍ਰੈਲ ਨੂੰ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੁਣ 28 ਅਪ੍ਰੈਲ ਨੂੰ ਹੋਵੇਗੀ, ਇਸ ਦੌਰਾਨ ਕੈਬਿਨਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ। ਦੱਸ ਦਈਏ ਕਿ ਇਹ ਮੀਟਿੰਗ ਪਹਿਲਾਂ 27 ਅਪ੍ਰੈਲ ਨੂੰ ਹੋਣੀ ਸੀ।

By  Ramandeep Kaur April 26th 2023 01:20 PM -- Updated: April 26th 2023 01:21 PM

Punjab Cabinet Meeting: 27 ਅਪ੍ਰੈਲ ਨੂੰ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੁਣ 28 ਅਪ੍ਰੈਲ ਨੂੰ ਹੋਵੇਗੀ, ਇਸ ਦੌਰਾਨ ਕੈਬਿਨਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ। ਦੱਸ ਦਈਏ ਕਿ ਇਹ ਮੀਟਿੰਗ ਪਹਿਲਾਂ 27 ਅਪ੍ਰੈਲ ਨੂੰ ਹੋਣੀ ਸੀ। 

ਦੱਸ ਦਈਏ ਕਿ ਜਲੰਧਰ ਉਪ ਚੋਣ ਤੋਂ ਪਹਿਲਾਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਿਸ ਕਰਕੇ ਹਰ ਕਿਸੇ ਦੀਆਂ ਨਜ਼ਰਾਂ ਇਸ ਕੈਬਨਿਟ ਮੀਟਿੰਗ ਉੱਤੇ ਟਿਕੀਆਂ ਹੋਈਆਂ ਹਨ। ਦੱਸ ਦਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ 'ਆਪ' ਕੈਬਨਿਟ ਮੀਟਿੰਗ 'ਚ ਪੰਜਾਬ ਨਾਲ ਸਬੰਧਤ ਕੁਝ ਅਹਿਮ ਫੈਸਲਿਆਂ 'ਤੇ ਮੋਹਰ ਲਗਾਈ ਜਾ ਸਕਦੀ ਹੈ।

 ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੇ ਸਤਿਕਾਰ ਵਜੋਂ ਭਲਕੇ (27 ਅਪ੍ਰੈਲ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸੇ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਕੱਲ੍ਹ ਸੂਬੇ 'ਚ ਛੁੱਟੀ ਦੇ ਐਲਾਨ ਦੇ ਚੱਲਦਿਆਂ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਮੁਲਤਵੀ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦੇਹਾਂਤ ਹੋ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਨੇ 95 ਸਾਲ ਦੀ ਉਮਰ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਸਮੇਂ ਤੋਂ ਕਈ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਭਲਕੇ ਵੀਰਵਾਰ ਨੂੰ ਕੀਤਾ ਜਾਣਾ ਹੈ, ਇਸ ਲਈ ਸੂਬਾ ਸਰਕਾਰ ਨੇ ਇਸ ਦਿਨ ਲਈ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।


Related Post