ਮੇਲਾ ਮਾਘੀ : ਸ੍ਰੀ ਮੁਕਤਸਰ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਨੇ ਕੱਢਿਆ ਮਹੱਲਾ

By  Ravinder Singh January 15th 2023 04:04 PM

ਸ੍ਰੀ ਮੁਕਤਸਰ ਸਾਹਿਬ :  ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਦੋ ਰਵਾਇਤੀ ਨਗਰ ਕੀਰਤਨਾਂ ਨਾਲ ਮੇਲਾ ਮਾਘੀ ਰਸਮੀ ਤੌਰ 'ਤੇ ਸਮਾਪਤ ਹੋ ਜਾਵੇਗਾ।

ਰਵਾਇਤ ਮੁਤਾਬਕ ਐਤਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਨਗਰ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਹਿੱਸਾ ਲਿਆ। ਦਰਬਾਰ ਸਾਹਿਬ ਦੇ ਨਾਕਾ ਨੰਬਰ 4 ਤੋਂ ਸਵੇਰੇ 10 ਵਜੇ ਆਰੰਭ ਹੋਇਆ ਇਹ ਨਗਰ ਕੀਰਤਨ ਰੇਲਵੇ ਰੋਡ, ਬੈਂਕ ਰੋਡ, ਘਾਹ ਮੰਡੀ ਚੌਕ ਤੋਂ ਗੁਰਦੁਆਰਾ ਤੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਟਿੱਬੀ ਸਾਹਿਬ ਪਹੁੰਚ ਕੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਦਾਤਨਸਰ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਦਰਬਾਰ ਸਾਹਿਬ ਆ ਕੇ ਸਮਾਪਤ ਹੋਵੇਗਾ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ: ਬਡਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਲਾਸ਼ੀ ਮੁਹਿੰਮ ਜਾਰੀ

ਸ਼ਹਿਰ ਵਿਚ ਵੱਖ-ਵੱਖ ਥਾਈਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਨਿਹੰਗ ਸਿੰਘ ਜੱਥੇਬੰਦੀਆਂ ਵੱਲੋਂ ਵੀ ਆਪਣੇ-ਆਪਣੇ ਮੁਖੀਆਂ ਦੀ ਅਗਵਾਈ ਵਿਚ ਹਾਥੀਆਂ ਘੋੜਿਆਂ ਤੋਂ ਸਵਾਰ ਹੋ ਕੇ ਗਤਕੇ ਦੇ ਜੌਹਰ ਵਿਖਾਉਂਦਿਆਂ ਨਗਰ ਕੀਰਤਨ (ਮਹੱਲਾ) ਕੱਢਿਆ ਗਿਆ। ਇਸ ਮੌਕੇ ਪੂਰਾ ਮਾਹੌਲ ਖਾਲਸਾਈ ਜਾਹੋ ਜਲਾਲ ’ਚ ਰੰਗਿਆ ਗਿਆ।

Related Post