Punjab will faces severe heat wave: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ‘ਹੀਟ ​​ਵੇਵ’ ਨੂੰ ਲੈ ਕੇ ਰੈੱਡ ਅਲਰਟ ਜਾਰੀ

ਲੂ ਯਾਨੀ ਹੀਟਵੇਵ ਨੇ ਪੰਜਾਬ ਨੂੰ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਸੇ ਦੇ ਚੱਲਦੇ ਮੌਸਮ ਵਿਭਾਗ ਵੱਲੋਂ ਮਾਝਾ ਅਤੇ ਦੁਆਬੇ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

By  Aarti April 16th 2023 04:26 PM

Punjab will faces severe heat wave: ਲੂ ਯਾਨੀ ਹੀਟਵੇਵ ਨੇ ਪੰਜਾਬ ਨੂੰ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਸੇ ਦੇ ਚੱਲਦੇ ਮੌਸਮ ਵਿਭਾਗ ਵੱਲੋਂ ਮਾਝਾ ਅਤੇ ਦੁਆਬੇ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਮਾਲਵੇ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ’ਚ ਹੀਟ ਵੇਵ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। 

ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਜਾਵੇਗਾ। ਜਿਸ ਦੇ ਚੱਲਦੇ ਜ਼ਰੂਰੀ ਕੰਮਾਂ ਲਈ ਹੀ ਘਰ ਤੋਂ ਬਾਹਰ ਨਿਕਲਣਾ ਬਿਹਤਰ ਹੋਵੇਗਾ। ਨਹੀਂ ਤਾਂ ਹੀਟ ਸਟ੍ਰੋਕ ਕਾਰਨ ਸਿਹਤ ਵਿਗੜ ਸਕਦੀ ਹੈ।

ਇਸ ਤੋਂ ਇਲਾਵਾ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ 17 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। 

ਇਹ ਵੀ ਪੜ੍ਹੋ: ਪਟਿਆਲਾ ਦੇ ਪਿੰਡ ਲਲੀਣਾ ਦੇ ਲੋਕਾਂ ਦਾ FCI ਦੇ ਗੋਦਾਮ ਨੂੰ ਬੰਦ ਕਰਵਾਉਣ ਲੈ ਕੇ ਸੰਘਰਸ਼ ਜਾਰੀ


Related Post