Punjab Weather Alert: ਹੜ੍ਹ ਦਾ ਕਹਿਰ ਜਾਰੀ; ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਦਿੱਤੀ ਚਿਤਾਵਨੀ !

ਇੱਕ ਪਾਸੇ ਜਿੱਥੇ ਪੰਜਾਬ ਸਣੇ ਕਈ ਸੂਬਿਆਂ ‘ਚ ਮੀਂਹ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

By  Aarti July 13th 2023 02:23 PM

Punjab Weather Alert: ਇੱਕ ਪਾਸੇ ਜਿੱਥੇ ਪੰਜਾਬ ਸਣੇ ਕਈ ਸੂਬਿਆਂ ‘ਚ ਮੀਂਹ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮੁੜ ਤੋਂ ਮੀਂਹ ਪੈ ਸਕਦਾ ਹੈ।

ਪੰਜਾਬ ਦੇ ਜ਼ਿਲ੍ਹਿਆਂ ‘ਚ ਅਲਰਟ ਜਾਰੀ 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੇ ਜ਼ਿਲ੍ਹੇ ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ,  ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ੍, ਖਮਾਣੋਂ, ਬਰਨਾਲਾ, ਧੂਰੀ, ਮਲੇਰਕੋਟਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਵਾਂਸ਼ਹਿਰ, ਗੜ੍ਹਸ਼ੰਕਰ ਵਿਚ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਹਾੜੀ ਇਲਾਕਿਆਂ ‘ਚ ਮੀਂਹ ਦਾ ਖ਼ਤਰਨਾਕ ਰੂਪ

ਗੱਲ ਕੀਤੀ ਜਾਵੇ ਪਹਾੜੀ ਇਲਾਕਿਆਂ ਦੀ ਤਾਂ ਇੱਥੇ ਮੀਂਹ ਨੇ ਕਾਫੀ ਭਿਆਨਕ ਰੂਪ ਦੇਖਣ ਨੂੰ ਮਿਲ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਸਥਿਤੀ ਗੰਭੀਰ ਹੋ ਗਈ ਹੈ। ਹਿਮਾਚਲ ਪ੍ਰਦੇਸ਼ ‘ਚ ਮੀਂਹ, ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਹੁਣ ਤੱਕ 20 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਵੱਡੀ ਗਿਣਤੀ ‘ਚ ਲੋਕ ਬੇਘਰ ਹੋ ਗਏ ਹਨ। ਪਿਛਲੇ 24 ਘੰਟਿਆਂ 'ਚ 40 ਥਾਵਾਂ ‘ਚ ਲੈਂਡਸਲਾਈਡ ਹਨ। ਬਿਆਸ ਦਰਿਆ ਵਿਚ ਤੇਜ਼ ਹੈ। 

ਇਹ ਵੀ ਪੜ੍ਹੋ: ਚੰਡੀਗੜ੍ਹ ਤੋਂ ਮਨਾਲੀ ਰੂਟ 'ਤੇ PRTC ਦੀ ਬੱਸ ਹੋਈ ਲਾਪਤਾ, ਬੱਸ ਸਟਾਫ ਦੇ ਮੋਬਾਈਲ ਵੀ ਆ ਰਹੇ ਹਨ ਬੰਦ

Related Post