Punjab Weather Update: ਪੰਜਾਬ 'ਚ ਝੁਲਸਾਉਣ ਵਾਲੀ ਗਰਮੀ ਤੋਂ ਮਿਲੇਗੀ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਪੰਜਾਬ 'ਚ ਐਤਵਾਰ ਨੂੰ ਪਾਰਾ 2.2 ਡਿਗਰੀ ਦੇ ਵਾਧੇ ਨਾਲ 44.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ।

By  Ramandeep Kaur May 22nd 2023 01:00 PM -- Updated: May 22nd 2023 01:16 PM

Punjab Weather Update: ਪੰਜਾਬ 'ਚ ਐਤਵਾਰ ਨੂੰ ਪਾਰਾ 2.2 ਡਿਗਰੀ ਦੇ ਵਾਧੇ ਨਾਲ 44.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਹਾਲਾਂਕਿ ਜਲਦ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਮੰਗਲਵਾਰ (23 ਮਈ) ਤੋਂ ਪੰਜਾਬ ਵਿੱਚ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ। ਸੋਮਵਾਰ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ 'ਚ 3 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।


ਐਤਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਸਮਰਾਲਾ 44.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਦੂਜੇ ਪਾਸੇ ਪੰਜਾਬ ਦੇ ਹੋਰਨਾਂ ਸ਼ਹਿਰਾਂ 'ਚ ਅੰਮ੍ਰਿਤਸਰ ਦਾ ਪਾਰਾ 43.0, ਲੁਧਿਆਣਾ ਦਾ 42.5, ਪਟਿਆਲਾ ਦਾ 43.5, ਬਠਿੰਡਾ ਦਾ 44.0, ਫ਼ਿਰੋਜ਼ਪੁਰ ਦਾ 43.1, ਗੁਰਦਾਸਪੁਰ ਦਾ 42.1, ਰੋਪੜ ਦਾ 40.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 'ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਦੇ ਨੇੜੇ ਰਿਹਾ। ਰੋਪੜ ਵਿਖੇ ਸਭ ਤੋਂ ਘੱਟ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Related Post