MHA On Ajanala Clash: ਕੇਂਦਰੀ ਗ੍ਰਹਿ ਮੰਤਰਾਲੇ ਨੇ ਮੰਗੀ ਅਜਨਾਲੇ ਝੜਪ ਦੀ ਡਿਟੇਲ ਰਿਪੋਰਟ - ਸੂਤਰ

ਪੰਜਾਬ ਦੇ ਅਜਨਾਲਾ 'ਚ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੁਲਿਸ ਸਟੇਸ਼ਨ ਨੂੰ ਘੇਰਨ ਦੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਹੁਣ ਹਰਕਤ 'ਚ ਆ ਗਿਆ ਹੈ। ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਤੋਂ ਵਿਸਥਾਰਤ ਰਿਪੋਰਟ ਮੰਗੀ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਥਾਣੇ ਨੂੰ ਘੇਰਾ ਪਾਇਆ ਗਿਆ ਸੀ।

By  Jasmeet Singh February 26th 2023 11:06 AM
MHA On Ajanala Clash: ਕੇਂਦਰੀ ਗ੍ਰਹਿ ਮੰਤਰਾਲੇ ਨੇ ਮੰਗੀ ਅਜਨਾਲੇ ਝੜਪ ਦੀ ਡਿਟੇਲ ਰਿਪੋਰਟ - ਸੂਤਰ

ਨਵੀਂ ਦਿੱਲੀ: ਪੰਜਾਬ ਦੇ ਅਜਨਾਲਾ 'ਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਥਾਣੇ ਦੀ ਘੇਰਾਬੰਦੀ ਨੂੰ ਲੈ ਕੇ ਹੁਣ ਕੇਂਦਰ ਸਰਕਾਰ ਵੀ ਹਰਕਤ 'ਚ ਆ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਅਜਨਾਲਾ ਵਿੱਚ ਵਾਪਰੀ ਘਟਨਾ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ।

ਪੰਜਾਬ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਕੇਂਦਰ ਸੁਰੱਖਿਆ ਏਜੰਸੀਆਂ ਦੇ ਸੰਪਰਕ ਵਿੱਚ ਹੈ। ਸੂਤਰਾਂ ਦਾ ਕਹਿਣਾ ਕਿ ਇੰਟੈਲੀਜੈਂਸ ਬਿਊਰੋ ਨੇ ਪੰਜਾਬ ਵਿੱਚ ਦੋ-ਤਿੰਨ ਦਿਨਾਂ ਵਿੱਚ ਵਾਪਰੇ ਘਟਨਾਕ੍ਰਮ ਬਾਰੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਹੈ, ਜਿਸ ਨੂੰ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾਏਗਾ।

ਕਾਬਲੇਗੌਰ ਹੈ ਕਿ ਵੀਰਵਾਰ (23 ਫਰਵਰੀ) ਨੂੰ ਜਿਸ ਤਰ੍ਹਾਂ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਅਜਨਾਲਾ ਦੇ ਥਾਣੇ 'ਤੇ ਜਬਰੀ ਵੜੇ ਅਤੇ ਫਿਰ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਸਾਥੀ ਨੂੰ ਰਿਹਾਅ ਕਰਨ ਲਈ ਜ਼ੋਰ ਪਾਇਆ, ਉਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਗੰਭੀਰ ਹਨ।

ਇਥੇ ਦੱਸਣਾ ਬਣਦਾ ਹੈ ਕਿ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਅਜਨਾਲਾ ਪੁਲਿਸ ਨੇ 18 ਫਰਵਰੀ ਨੂੰ ਇੱਕ ਨੌਜਵਾਨ ਨੂੰ ਅਗਵਾ ਕਰਨ ਦੇ ਕਥਿਤ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਸਮੇਤ ਲਵਪ੍ਰੀਤ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। 

ਦੱਸ ਦੇਈਏ ਕਿ ਲਵਪ੍ਰੀਤ ਸਿੰਘ ਉਰਫ ਤੂਫਾਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਜੁੜਿਆ ਹੋਇਆ ਅਤੇ ਉਹ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਦੱਸਿਆ ਜਾ ਜਾਂਦਾ ਹੈ।

Related Post