ਦਾਣਾ ਮੰਡੀ ਕੀਰਤਪੁਰ ਸਾਹਿਬ ਨੇੜੇ ਪ੍ਰਵਾਸੀ ਔਰਤ ਨੇ ਕੀਤੀ ਆਤਮ ਹੱਤਿਆ, ਜਾਂਚ ਜਾਰੀ
Punjab News: ਕੀਰਤਪੁਰ ਸਾਹਿਬ ਦੀ ਦਾਣਾ ਮੰਡੀ ਨੇੜੇ ਝੁੱਗੀਆਂ ਬਣਾ ਕੇ ਰਹਿ ਰਹੇ ਪ੍ਰਵਾਸੀ ਪਰਿਵਾਰਾਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ,
Punjab News: ਕੀਰਤਪੁਰ ਸਾਹਿਬ ਦੀ ਦਾਣਾ ਮੰਡੀ ਨੇੜੇ ਝੁੱਗੀਆਂ ਬਣਾ ਕੇ ਰਹਿ ਰਹੇ ਪ੍ਰਵਾਸੀ ਪਰਿਵਾਰਾਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਇੱਕ ਔਰਤ ਵੱਲੋਂ ਫਾਹਾ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ। ਘਟਨਾ ਦੀ ਸੂਚਨਾ ਮਿਲਦੇ ਹੀ ਕੀਰਤਪੁਰ ਸਾਹਿਬ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਮ੍ਰਿਤਕਾ ਦੇ ਪਤੀ ਜੀਤਨ ਮਹਾਤੋ ਪੁੱਤਰ ਪਾਂਚੂ ਮਹਾਤੋ ਨੇ ਦੱਸਿਆ ਕਿ ਉਹ ਆਪਣੀ ਪਤਨੀ ਗੀਤਾ ਮਹਾਤੋ ਅਤੇ ਬੱਚਿਆਂ ਸਮੇਤ ਦਾਣਾ ਮੰਡੀ ਨੇੜੇ ਝੁੱਗੀ ਬਣਾ ਕੇ ਰਹਿੰਦੇ ਹਨ। ਬੀਤੀ ਰਾਤ ਉਸ ਦੀ ਪਤਨੀ ਨੇ ਝੁੱਗੀ ਦੇ ਅੰਦਰ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਮ੍ਰਿਤਕਾ ਦੇ ਭਰਾ ਵਿਕਾਸ ਕੁਮਾਰ ਅਤੇ ਸੰਤੋਸ਼ ਕੁਮਾਰ ਨੇ ਦੱਸਿਆ ਕਿ ਗੀਤਾ ਮਹਾਤੋ ਦੀ ਮਾਨਸਿਕ ਹਾਲਤ ਪਿਛਲੇ ਕਾਫ਼ੀ ਸਮੇਂ ਤੋਂ ਠੀਕ ਨਹੀਂ ਰਹਿੰਦੀ ਸੀ। ਉਨ੍ਹਾਂ ਦੇ ਅਨੁਸਾਰ ਉਹ ਪਹਿਲਾਂ ਵੀ ਕਈ ਵਾਰ ਅਜਿਹਾ ਕਦਮ ਚੁੱਕਣ ਦੀ ਕੋਸ਼ਿਸ਼ ਕਰ ਚੁੱਕੀ ਸੀ। ਪਰਿਵਾਰ ਵੱਲੋਂ ਉਸ ਨੂੰ ਸਮਝਾਉਣ ਅਤੇ ਸੰਭਾਲਣ ਦੇ ਯਤਨ ਕੀਤੇ ਜਾਂਦੇ ਰਹੇ, ਪਰ ਬੀਤੀ ਰਾਤ ਉਸ ਨੇ ਇਹ ਦੁਖਦਾਈ ਕਦਮ ਚੁੱਕ ਲਿਆ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕੀਰਤਪੁਰ ਸਾਹਿਬ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।