Mohali Murder CCTV : ਪੰਜਾਬ ਚ ਪ੍ਰਵਾਸੀਆਂ ਨੇ ਇਕੱਠੇ ਹੋ ਕੇ ਪੰਜਾਬੀ ਦਾ ਕੀਤਾ ਕਤਲ ! ਕਿਰਚਾਂ ਮਾਰ ਕੇ ਗੁਰਸੇਵਕ ਸਿੰਘ ਨੂੰ ਮੌਤ ਦੇ ਘਾਟ ਉਤਾਰਿਆ

Punjabi Murder in Punjab : ਫੇਜ਼ 11 'ਚ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪ੍ਰਵਾਸੀਆਂ ਵੱਲੋਂ ਇਕੱਠੇ ਹੋ ਕੇ ਪੰਜਾਬੀ ਨੌਜਵਾਨ ਨੂੰ ਚਾਕੂ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।

By  KRISHAN KUMAR SHARMA February 16th 2026 10:05 AM -- Updated: February 16th 2026 01:50 PM

Migrants Killed Punjabi in Mohali Murder : ਪੰਜਾਬ 'ਚ ਇੱਕ ਵਾਰ ਫਿਰ ਪ੍ਰਵਾਸੀਆਂ ਦੀ ਗੁੰਡਾਗਰਦੀ ਸਾਹਮਣੇ ਆਈ ਹੈ ਅਤੇ ਮੁਹਾਲੀ (Mohali News) 'ਚ ਮੁੜ ਕੁੰਬੜਾ ਵਰਗੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ। ਫੇਜ਼ 11 'ਚ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪ੍ਰਵਾਸੀਆਂ ਵੱਲੋਂ ਇਕੱਠੇ ਹੋ ਕੇ ਪੰਜਾਬੀ ਨੌਜਵਾਨ (Punjabi Killed) ਨੂੰ ਚਾਕੂ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।

ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਫੋਰਟਿਸ ਹਸਪਤਾਲ ਦੇ ਬਾਹਰ ਧਰਨਾ ਲਾਇਆ ਗਿਆ ਹੈ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਸੇਵਕ ਸਿੰਘ, ਫੇਜ਼ 11 ਦੇ ਮੰਦਰ 'ਚੋਂ ਮੱਥਾ ਟੇਕ ਕੇ ਬਾਹਰ ਆ ਰਿਹਾ ਸੀ, ਜਿਸ ਦੌਰਾਨ ਪਰਵਾਸੀ ਮਜਦੂਰਾਂ ਨੇ ਇਕੱਠੇ ਹੋ ਕੇ ਉਸ ਉਪਰ ਹਮਲਾ ਦਿੱਤਾ। ਹਮਲੇ ਦੌਰਾਨ ਉਸ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ।

ਪਰਿਵਾਰ ਨੇ ਫੋਰਟਿਸ ਹਸਪਤਾਲ ਦੇ ਬਾਹਰ ਲਾਇਆ ਧਰਨਾ

ਗੁਰਸੇਵਕ ਸਿੰਘ ਨੂੰ ਖੂਨ ਨਾਲ ਲੱਥਪੱਥ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਫੋਰਟਿਸ ਹਸਪਤਾਲ ਦੇ ਬਾਹਰ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ ਤਾਂ ਐਸਐਸਪੀ ਹਰਮਨਦੀਪ ਸਿੰਘ ਹਾਂਸ ਖੁਦ ਮੌਕੇ ’ਤੇ ਪੁੱਜੇ।

ਐਸਐਸਪੀ ਨੇ ਕਿਹਾ ਕਿ ਪਰਵਾਸੀ ਨੌਜਵਾਨਾਂ ਦੀ ਆਪਸ ਵਿੱਚ ਲੜਾਈ ਹੋਈ ਸੀ। ਨੌਜਵਾਨ ਹੰਗਾਮਾ ਕਰ ਰਹੇ ਸਨ। ਇਸ ਦੌਰਾਨ ਗੁਰਸੇਵਕ ਦੇ ਸੱਟਾਂ ਵੱਜੀਆਂ, ਜਿਸ ਤੋਂ ਬਾਅਦ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਪਰ ਅੱਜ ਸਵੇਰੇ ਉਸ ਦੀ ਮੌਤ ਹੋ ਗਈ।

ਪਰਿਵਾਰ ਨੇ ਲਾਏ ਇਲਜ਼ਾਮ

ਉਧਰ, ਪਰਿਵਾਰ ਦਾ ਦੋਸ਼ ਹੈ ਕਿ ਬੇਟੇ ਦਾ ਸਹੀ ਇਲਾਜ ਨਹੀਂ ਕਰਵਾਇਆ ਗਿਆ। ਜਦੋਂ ਬੇਟੇ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਦੋ ਘੰਟੇ ਤੱਕ ਉਸ ਦਾ ਇਲਾਜ ਨਹੀਂ ਕੀਤਾ ਗਿਆ। ਇਸ ਕਾਰਨ ਉਸ ਦੀ ਮੌਤ ਹੋ ਗਈ। ਇਸ 'ਤੇ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਮੁੰਡਾ ਹਸਪਤਾਲ 'ਚ ਆਉਣ ਤੋਂ ਬਾਅਦ ਉਸ ਨੂੰ ਕਦੋਂ ਦਾਖਲ ਕਰਵਾਇਆ ਗਿਆ ਸੀ? ਉਸਦਾ ਇਲਾਜ ਕਦੋਂ ਸ਼ੁਰੂ ਹੋਇਆ? ਅਸੀਂ ਹਰ ਚੀਜ਼ ਦੀ ਪੁਸ਼ਟੀ ਕਰਾਂਗੇ।

ਪੁਲਿਸ ਵੀ ਮੌਕੇ 'ਤੇ ਪਹੁੰਚੀ ਹੋਈ ਸੀ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪਰਵਾਸੀ ਮਜਦੂਰਾਂ ਵੱਲੋਂ ਨੌਜਵਾਨ 'ਤੇ ਹਮਲੇ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਲਿਆ ਹੈ।

ਪੋਸਟਮਾਰਟਮ ਲਈ ਬੋਰਡ ਆਫ ਡਾਇਰੈਕਟਰਜ਼ ਦਾ ਗਠਨ

ਐਸਐਸਪੀ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਲਈ ਬੋਰਡ ਆਫ਼ ਡਾਇਰੈਕਟਰਜ਼ ਦਾ ਗਠਨ ਕੀਤਾ ਗਿਆ ਹੈ। ਇਸ ਨਾਲ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਹਿਲਾਂ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਸੀ, ਪਰ ਹੁਣ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੰਜ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਪਰਿਵਾਰ ਸ਼ਾਂਤ ਹੋ ਗਿਆ।

Related Post