PTC News
Search

Bathinda News : ਬਠਿੰਡਾ ਚ ਨਾਬਾਲਿਗ ਮੁੰਡੇ-ਕੁੜੀ ਨੇ ਸ਼ੱਕੀ ਹਾਲਾਤਾਂ ਚ ਨਿਗਲਿਆ ਜ਼ਹਿਰ, ਦੋਵਾਂ ਦੀ ਹੋਈ ਮੌਤ

Bathinda News : ਦੂਜੇ ਪਾਸੇ, ਮ੍ਰਿਤਕ ਕੁੜੀ ਦੀ ਪਛਾਣ ਹਾਲੇ ਸਾਹਮਣੇ ਨਹੀਂ ਆਈ ਹੈ। ਬਠਿੰਡਾ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਵਾਂ ਨੇ ਜ਼ਹਿਰੀਲੀ ਚੀਜ਼ ਕਿਉਂ ਅਤੇ ਕਿਹੜੇ ਹਾਲਾਤਾਂ ਵਿੱਚ ਨਿਗਲੀ ?

By  KRISHAN KUMAR SHARMA September 20th 2026 02:17 PM -- Updated: September 20th 2026 02:51 PM

Bathinda News : ਬਠਿੰਡਾ ਬੱਸ ਸਟੈਂਡ ਦੇ ਪਿਛਲੇ ਪਾਸੇ ਇੱਕ ਨਾਬਾਲਿਗ ਮੁੰਡੇ ਅਤੇ ਕੁੜੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਦੋਵਾਂ ਦੀ ਹਾਲਤ ਗੰਭੀਰ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਇਸ ਸਬੰਧੀ ਸੂਚਨਾ ਸਹਾਰਾ ਜਨ ਸੇਵਾ ਦੀ ਟੀਮ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਟੀਮ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।

ਜਾਣਕਾਰੀ ਮੁਤਾਬਕ, ਹਸਪਤਾਲ ਲਿਜਾਂਦੇ ਸਮੇਂ ਨਾਬਾਲਿਗ ਕੁੜੀ ਦੀ ਮੌਤ ਹੋ ਗਈ। ਉਧਰ, ਮੁੰਡੇ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਸੀ। ਸਰਕਾਰੀ ਹਸਪਤਾਲ ਬਠਿੰਡਾ ਵਿੱਚ ਮੁੱਢਲੇ ਇਲਾਜ ਤੋਂ ਬਾਅਦ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਅੱਗੇ ਇਲਾਜ ਲਈ AIIMS ਬਠਿੰਡਾ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ... ਦੀਪਿਕਾ-ਰਣਵੀਰ ਦੇ ਘਰ ਫਿਰ ਗੂੰਜੀ ਕਿਲਕਾਰੀ, ਬਾਲੀਵੁੱਡ ਜੋੜੇ ਦੇ ਘਰ ਆਈ ਦੂਜੀ ਧੀ

ਸਹਾਰਾ ਜਨ ਸੇਵਾ ਦੇ ਜੱਗਾ ਸਿੰਘ ਨੇ ਦੱਸਿਆ ਕਿ ਕਰੀਬ 17 ਸਾਲਾ ਨਾਬਾਲਿਗ ਮੁੰਡੇ ਅਤੇ ਇੱਕ ਕੁੜੀ ਦੇ ਨਾਲ ਹਸਪਤਾਲ ਲਿਆਂਦਾ ਗਿਆ ਸੀ। ਦੋਵਾਂ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲਣ ਦੀ ਗੱਲ ਸਾਹਮਣੇ ਆਈ ਹੈ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਕੁੜੀ ਦੀ ਮੌਤ ਹੋ ਚੁੱਕੀ ਸੀ, ਜਦਕਿ ਮੁੰਡੇ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ AIIMS ਬਠਿੰਡਾ ਰੈਫਰ ਕੀਤਾ ਗਿਆ। ਪਰੰਤੂ ਉਸ ਦੀ ਵੀ ਮੌਤ ਹੋ ਗਈ।

ਪਿੰਡ ਕੋਟਫੱਤਾ ਦਾ ਰਹਿਣ ਵਾਲਾ ਸੀ ਨੌਜਵਾਨ

ਜਾਣਕਾਰੀ ਮੁਤਾਬਕ, ਨਾਬਾਲਿਗ ਮੁੰਡੇ ਦੀ ਪਛਾਣ ਕ੍ਰਿਸ਼ਨ ਕੁਮਾਰ ਵਾਸੀ ਕੋਟਫੱਤਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਪਰਿਵਾਰ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਂਬਰ ਹਸਪਤਾਲ ਪਹੁੰਚ ਚੁੱਕੇ ਹਨ। ਦੂਜੇ ਪਾਸੇ, ਮ੍ਰਿਤਕ ਕੁੜੀ ਦੀ ਪਛਾਣ ਹਾਲੇ ਸਾਹਮਣੇ ਨਹੀਂ ਆਈ ਹੈ। ਬਠਿੰਡਾ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਵਾਂ ਨੇ ਜ਼ਹਿਰੀਲੀ ਚੀਜ਼ ਕਿਉਂ ਅਤੇ ਕਿਹੜੇ ਹਾਲਾਤਾਂ ਵਿੱਚ ਨਿਗਲੀ ? ਘਟਨਾ ਪਿੱਛੇ ਪ੍ਰੇਮ ਸਬੰਧਾਂ ਦੀ ਗੱਲ ਵੀ ਸਾਹਮਣੇ ਆ ਰਹੀ ਹੈ, ਪਰ ਇਸ ਸਬੰਧੀ ਪੁਲਿਸ ਵੱਲੋਂ ਹਾਲੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ...ਨਿਸ਼ਾਨੇਬਾਜ਼ੀ 'ਚ ਭਾਰਤੀ ਮਹਿਲਾ ਟੀਮ ਨੇ ਏਸ਼ੀਆਈ ਖੇਡਾਂ 'ਚ 10 ਮੀਟਰ ਏਅਰ ਰਾਈਫਲ ਮੁਕਾਬਲੇ 'ਚ ਜਿੱਤਿਆ ਚਾਂਦੀ ਦਾ ਤਗ਼ਮਾ

Related Post