PTC News
Search
🔍 Search

ਪ੍ਰਕਾਸ਼ ਪੁਰਬ ਤੇ ਰੋਕ ਦਾ ਮਾਮਲਾ ਘੱਟ ਗਿਣਤੀ ਕਮਿਸ਼ਨ ਕੋਲ ਪਹੁੰਚਿਆ, ਤਾਮਿਲਨਾਡੂ DGP ਜਵਾਬ ਤਲਬ

Guru Nanak Dev ji Parkash Purab row : ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸ਼ਿਕਾਇਤ ਦੀ ਇੱਕ ਕਾਪੀ ਤਾਮਿਲਨਾਡੂ ਪੁਲਿਸ ਮੁਖੀ ਨੂੰ ਭੇਜੀ ਹੈ, ਜਿਸ ਵਿੱਚ ਉਨ੍ਹਾਂ ਨੂੰ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਕਮਿਸ਼ਨ ਦੇ ਵਿਚਾਰ ਲਈ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

By  KRISHAN KUMAR SHARMA November 27th 2026 09:46 PM -- Updated: November 27th 2026 09:55 PM

Guru Nanak Dev ji Parkash Purab row : ਕੌਮੀ ਘੱਟ ਗਿਣਤੀ ਕਮਿਸ਼ਨ ਨੇ ਤਾਮਿਲਨਾਡੂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਮਨਾਉਣ ਦੀ ਇਜਾਜ਼ਤ ਨਾ ਦੇਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਦੇ ਸਮਾਜਿਕ ਕਾਰਜ ਵਿੱਚ ਰੁਕਾਵਟ ਪਾਉਣ ਦੇ ਗੰਭੀਰ ਮਾਮਲੇ ਵਿੱਚ ਕਾਰਵਾਈ ਕੀਤੀ ਹੈ।

ਗੁਰਪੁਰਬ ਵਿਵਾਦ 'ਚ ਡੀਜੀਪੀ ਤਾਮਿਲਨਾਡੂ ਨੂੰ ਹੁਕਮ ਜਾਰੀ

ਪੰਜਾਬ ਦੇ ਸੀਨੀਅਰ ਭਾਜਪਾ ਨੇਤਾ ਹਰਦੇਵ ਸਿੰਘ ਉੱਭਾ ਨੇ ਇਸ ਮਾਮਲੇ ਸਬੰਧੀ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਉੱਭਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਕਮਿਸ਼ਨ ਨੇ 27 ਨਵੰਬਰ, 2026 ਨੂੰ ਪੱਤਰ ਨੰਬਰ S/PB/106/00071/2026 ਰਾਹੀਂ ਤਾਮਿਲਨਾਡੂ ਦੇ ਡੀਜੀਪੀ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਜਲਦੀ ਹੀ ਤੱਥਾਂ 'ਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਮਿਸ਼ਨ ਨੇ ਸ਼ਿਕਾਇਤ ਦੀ ਇੱਕ ਕਾਪੀ ਤਾਮਿਲਨਾਡੂ ਪੁਲਿਸ ਮੁਖੀ ਨੂੰ ਭੇਜੀ ਹੈ, ਜਿਸ ਵਿੱਚ ਉਨ੍ਹਾਂ ਨੂੰ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਕਮਿਸ਼ਨ ਦੇ ਵਿਚਾਰ ਲਈ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਵਿਸ਼ਵਾਸਾਂ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਜਸ਼ਨ ਨੂੰ ਰੋਕਣਾ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਦੇ ਨੇਕ ਕਾਰਜ ਵਿੱਚ ਰੁਕਾਵਟ ਪਾਉਣਾ ਬਹੁਤ ਹੀ ਮੰਦਭਾਗਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਕੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨਾ ਅਪਰਾਧ ਹੈ? ਜੇਕਰ ਧਾਰਮਿਕ ਪ੍ਰੋਗਰਾਮਾਂ ਅਤੇ ਸਮਾਜ ਸੇਵਾ ਗਤੀਵਿਧੀਆਂ ਲਈ ਵੀ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਜਾਂਦਾ ਹੈ, ਤਾਂ ਘੱਟ ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਦੀ ਰੱਖਿਆ ਕੌਣ ਕਰੇਗਾ?

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਧਾਰਮਿਕ ਅਧਿਕਾਰਾਂ ਅਤੇ ਸਮਾਜ ਸੇਵਾ ਗਤੀਵਿਧੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਨਾ, ਇਸ ਮਾਮਲੇ ਨੂੰ ਅਧਿਕਾਰਤ ਤੌਰ 'ਤੇ ਲੈਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਤਾਮਿਲਨਾਡੂ ਸਰਕਾਰ ਅਤੇ ਪੁਲਿਸ ਨੂੰ ਹੁਣ ਇਸ ਮਾਮਲੇ 'ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ...

ਲੌਂਗੋਵਾਲ 'ਚ SLIET ਦੇ ਵਿਦਿਆਰਥੀ ਦੀ ਭੇਤਭਰੇ ਹਾਲਾਤਾਂ 'ਚ ਮਿਲੀ ਲਾ-ਸ਼, ਵਿਦਿਆਰਥੀਆਂ ਨੇ ਰੋਸ ਵੱਜੋਂ ਕਾਲਜ ਦੇ ਗੇਟ ਕੀਤੇ ਬੰਦ

Related Post