Miri Piri Khalsa March 23rd August : ਭਲਕੇ ਤੋਂ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ; ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਵੇਗੀ ਸ਼ੁਰੂਆਤ

ਮਿਲੀ ਜਾਣਕਾਰੀ ਮੁਤਾਬਿਕ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ 23 ਅਗਸਤ ਨੂੰ ਖਾਲਸਾਈ ਜਾਹੋ ਜਲਾਲ ਨਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ ਕੀਤਾ ਜਾਵੇਗਾ।

By  Aarti August 22nd 2026 11:44 AM

ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਕੀਤਾ ਮੀਰੀ ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਵੇਗਾ। 

ਮੀਰੀ ਪੀਰੀ ਖਾਲਸਾ ਮਾਰਚ

ਮਿਲੀ ਜਾਣਕਾਰੀ ਮੁਤਾਬਿਕ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ 23 ਅਗਸਤ ਨੂੰ ਖਾਲਸਾਈ ਜਾਹੋ ਜਲਾਲ ਨਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ ਕੀਤਾ ਜਾਵੇਗਾ। ਮੀਰੀ ਪੀਰੀ ਖਾਲਸਾ ਮਾਰਚ ਨੂੰ ਸਵੇਰੇ ਕਰੀਬ 8 ਵਜੇ ਰਵਾਨਾ ਕੀਤਾ ਜਾਵੇਗਾ। ਜਿਸ ਨੂੰ ਲੈ ਕੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਤਿਆਰੀਆਂ ਮੁਕੰਮਲ ਹੋ ਗਈਆਂ ਹਨ। 

ਕਈ ਜਥੇਬੰਦੀਆਂ ਰਹਿਣਗੀਆਂ ਮੌਜੂਦ 

ਇਸ ਦੌਰਾਨ ਮੀਰੀ ਪੀਰੀ ਖਾਲਸਾ ਮਾਰਚ ਨੂੰ ਆਰੰਭ ਕਰਨ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਨਿਹੰਗ ਸਿੰਘ ਜਥੇਬੰਦੀਆਂ ਸਿੱਖ ਸੰਸਥਾਵਾਂ ਹਾਜ਼ਰ ਰਹਿਣਗੀਆਂ। 

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ (Jathedar Baba Tek Singh Dhanaula) ਨੇ ਸਮੂਹ ਸੰਗਤ ਨੂੰ ਇਸ ਪਾਵਨ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ ਹੈ।

ਵੱਧ ਤੋਂ ਵੱਧ ਸੰਗਤ ਹੋਣ ਸ਼ਾਮਲ- ਜਥੇਦਾਰ ਸਾਹਿਬ

ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਦੱਸਿਆ ਕਿ ਇਸ ਖਾਲਸਾ ਮਾਰਚ ਦਾ ਮੁੱਖ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਪ੍ਰਣਾਉਣਾ, ਕੌਮੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਪੰਥਕ ਚੇਤਨਾ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਸਿੱਖ ਇਤਿਹਾਸ, ਉੱਚੇ-ਸੁੱਚੇ ਅਖਲਾਕ ਅਤੇ ਅਮੀਰ ਗੁਰਮਤਿ ਵਿਰਸੇ ਨਾਲ ਜੋੜਨਾ ਹੈ, ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਅਤੇ ਕੁਰਾਹੇ ਪੈਣ ਤੋਂ ਬਚਾ ਕੇ ਅੰਮ੍ਰਿਤ ਵੇਲੇ ਅਤੇ ਬਾਣੀ-ਬਾਣੇ ਦੀ ਧਾਰਨੀ ਬਣਾਇਆ ਜਾ ਸਕੇ। 

'ਇਹ ਮਾਰਚ ਪੰਥਕ ਏਕਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਵੇਗਾ'

ਜਥੇਦਾਰ ਸਾਹਿਬ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ, ਪੰਥਕ ਸ਼ਖਸੀਅਤਾਂ, ਸਭਾ-ਸੁਸਾਇਟੀਆਂ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮਾਰਚ ਦੀ ਆਰੰਭਤਾ ਸਮੇਂ ਹਾਜ਼ਰੀਆਂ ਭਰਨ। ਉਨ੍ਹਾਂ ਕਿਹਾ ਕਿ ਇਹ ਮਾਰਚ ਪੰਥਕ ਏਕਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਵੇਗਾ, ਜੋ ਸੰਗਤਾਂ ਵਿੱਚ ਨਵੀਂ ਰੂਹ ਅਤੇ ਚੇਤਨਾ ਫੂਕੇਗਾ।

ਇਹ ਵੀ ਪੜ੍ਹੋ  : NHRC ਨੇ CM ਭਗਵੰਤ ਮਾਨ ਦੀ ਪਤਨੀ 'ਤੇ ਜ਼ਬਰ-ਜਨਾਹ ਮਾਮਲੇ 'ਚ 5 ਕਰੋੜ ਰੁਪਏ ਮੰਗਣ ਦੇ ਦੋਸ਼ਾਂ ਦਾ ਲਿਆ ਨੋਟਿਸ

Related Post