Miri Piri Khalsa March : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਦੇ ਤੀਜੇ ਪੜ੍ਹਾਅ ਦੀ ਸ਼ੁਰੂਆਤ, ਸੰਗਤ ਚ ਭਾਰੀ ਉਤਸ਼ਾਹ
Miri Piri Khalsa March 3rd Third phase : ਖਾਲਸਾ ਮਾਰਚ ਦੁਆਬੇ ਅਤੇ ਮਾਝੇ ਦੇ ਵੱਖ-ਵੱਖ ਖੇਤਰਾਂ ਵਿੱਚੋਂ ਹੁੰਦਾ ਹੋਇਆ 26 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਤੋਂ ਪਹਿਲਾਂ ਮਾਰਚ ਦੇ ਦੋ ਪੜਾਅ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਸੀ।
Miri Piri Khalsa March 3rd Third phase : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅੱਜ ‘ਮੀਰੀ ਪੀਰੀ ਖਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਸ਼ੁਰੂਆਤ ਹੋ ਗਈ। ਮਾਰਚ ਦੀ ਸ਼ੁਰੂਆਤ ਮੌਕੇ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਵੱਲੋਂ ਧਾਰਮਿਕ ਸ਼ਰਧਾ ਨਾਲ ਮਾਰਚ ਵਿੱਚ ਸ਼ਮੂਲੀਅਤ ਕੀਤੀ ਗਈ।
ਖਾਲਸਾ ਮਾਰਚ 26 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਵੇਗਾ ਸਮਾਪਤ
ਇਹ ਮਾਰਚ ਦੁਆਬੇ ਅਤੇ ਮਾਝੇ ਦੇ ਵੱਖ-ਵੱਖ ਖੇਤਰਾਂ ਵਿੱਚੋਂ ਹੁੰਦਾ ਹੋਇਆ 26 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਤੋਂ ਪਹਿਲਾਂ ਮਾਰਚ ਦੇ ਦੋ ਪੜਾਅ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਸੀ।
ਸਿੱਖੀ ਦੇ ਪ੍ਰਚਾਰ ਲਈ ਮੀਲ ਪੱਥਰ ਸਾਬਤ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ : ਜਥੇਦਾਰ ਕੁਲਦੀਪ ਸਿੰਘ ਗੜਗਜ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ ਪੀਰੀ ਖਾਲਸਾ ਮਾਰਚ’ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਇਹ ਪ੍ਰਗਟਾਵਾ ਜਥੇਦਾਰ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਹ ਮਾਰਚ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਹੁਣ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਰਵਾਨਾ ਹੋਇਆ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਮਾਰਚ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ, ਜਦਕਿ ਹਜ਼ਾਰਾਂ ਨੌਜਵਾਨਾਂ ਨੇ ਕੇਸ ਰੱਖ ਕੇ ਗੁਰੂ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਹੈ। ਉਨ੍ਹਾਂ ਕਿਹਾ ਕਿ ਮਾਰਚ ਦਾ ਉਦੇਸ਼ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਨਾਲ-ਨਾਲ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਮਾਰਚ ਦੇ ਅਗਲੇ ਪੜਾਵਾਂ ਦੌਰਾਨ ਦੁਆਬਾ ਅਤੇ ਮਾਝਾ ਖੇਤਰ ਕਵਰ ਕੀਤੇ ਜਾਣਗੇ। ਉਨ੍ਹਾਂ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।
ਮੀਰੀ ਪੀਰੀ ਦੇ ਸਿਧਾਂਤ ਨੂੰ ਜੀਵਨ 'ਚ ਅਪਣਾਉਣ ਦੀ ਲੋੜ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੌਕੇ ਕਿਹਾ ਕਿ ਮਾਰਚ ਦਾ ਮੁੱਖ ਉਦੇਸ਼ ਸਮੁੱਚੇ ਖਾਲਸਾ ਪੰਥ ਅਤੇ ਲੋਕਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨਾ ਅਤੇ ਮੀਰੀ-ਪੀਰੀ ਦੇ ਸਿਧਾਂਤ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਝਣ ਅਤੇ ਇਸ ਨੂੰ ਜੀਵਨ ਵਿੱਚ ਅਪਣਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ... Asian Champions Trophy : ਪਾਕਿਸਤਾਨ ਵੱਲੋਂ ਭਾਰਤ ’ਚ ਹਾਕੀ ਖੇਡਣ ਤੋਂ ਨਾਂਹ, ਹਾਕੀ ਫ਼ੈਡਰੇਸ਼ਨ ਨੇ ਵੀ ਕਹੀ ਦੋ ਟੁੱਕ
ਮਾਰਚ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਖ਼ਿਲਾਫ਼ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਕਿਹਾ ਕਿ ਨਸ਼ਿਆਂ ਦਾ ਪ੍ਰਕੋਪ ਪੰਜਾਬ ਦੇ ਨੌਜਵਾਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸ ਵਿਰੁੱਧ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣ ਦੀ ਲੋੜ ਹੈ।
ਇਸੇ ਤਰ੍ਹਾਂ ਨੌਜਵਾਨਾਂ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ। ਮਾਰਚ ਰਾਹੀਂ ਧਾਰਮਿਕ ਚੇਤਨਾ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ...