ਬਦਮਾਸ਼ਾਂ ਨੇ ਸਾਬਕਾ ਕਾਂਗਰਸੀ ਕੌਂਸਲਰ ਦੇ ਸਿਰ 'ਚ ਮਾਰੀਆਂ ਸ਼ੀਸ਼ੇ ਦੀਆਂ ਬੋਤਲਾਂ; ਸੀਸੀਟੀਵੀ 'ਚ ਕੈਦ ਹੋਈਆਂ ਤਸਵੀਰਾਂ

By  Jasmeet Singh November 4th 2023 01:33 PM

ਲੁਧਿਆਣਾ: ਦੇਰ ਰਾਤ ਕਾਕੋਵਾਲ ਰੋਡ ਵਾਰਡ ਨੰਬਰ 4 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ 'ਤੇ ਬਾਈਕ ਸਵਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ਨੂੰ ਬਚਾਉਣ ਆਈ ਉਸ ​​ਦੀ ਪਤਨੀ ਦੀ ਵੀ ਕੁੱਟਮਾਰ ਕੀਤੀ। ਬਦਮਾਸ਼ਾਂ ਨੇ ਬਾਵਾ ਦੇ ਸਿਰ 'ਤੇ ਕੱਚ ਦੀਆਂ ਬੋਤਲਾਂ ਮਾਰੀਆਂ। 

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਰਾਰ ਹੋ ਗਏ। ਘਟਨਾ ਦਾ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਇਆ ਹੈ। ਜਿਸ 'ਚ ਬਦਮਾਸ਼ ਬਾਈਕ 'ਤੇ ਆਉਂਦੇ ਅਤੇ ਫਿਰ ਸਾਬਕਾ ਕੌਂਸਲਰ ਦੇ 'ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ।


ਵਾਰਡ ਨੰਬਰ 4 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਜਾਗਰਣ ਸਮਾਗਮ ਸੀ। ਉਹ ਬੀਤੀ ਰਾਤ ਮਾਤਾ ਜਵਾਲਾ ਜੀ ਪਾਸੋਂ ਜੋਤ ਲੈ ਕੇ ਆਇਆ ਸੀ ਅਤੇ ਦਫਤਰ ਦੇ ਬਾਹਰ ਆਪਣੇ ਸਾਥੀਆਂ ਨਾਲ ਖੜ੍ਹਾ ਸੀ। ਇਸੇ ਦੌਰਾਨ ਅਚਾਨਕ ਕੁਝ ਬਾਈਕ ਸਵਾਰ ਬਦਮਾਸ਼ ਆਏ ਅਤੇ ਲੋਕਾਂ ਨੂੰ ਪੁੱਛਣ ਲੱਗੇ ਕਿ ਸੁਖਦੇਵ ਬਾਵਾ ਕੌਂਸਲਰ ਕੌਣ ਹੈ। ਇਹ ਸੁਣ ਕੇ ਬਦਮਾਸ਼ਾਂ ਨੇ ਸਿਰ 'ਤੇ ਬੋਤਲਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ।

ਪਰਿਵਾਰਕ ਮੈਂਬਰਾਂ ਦੀ ਵੀ ਕੁੱਟਮਾਰ ਕੀਤੀ
ਬਾਵਾ ਮੁਤਾਬਕ ਉਹ ਖੂਨ ਨਾਲ ਲੱਥਪੱਥ ਜ਼ਮੀਨ 'ਤੇ ਡਿੱਗ ਪਏ। ਜਦੋਂ ਪਰਿਵਾਰਕ ਮੈਂਬਰ ਉਸ ਨੂੰ ਬਚਾਉਣ ਲਈ ਆਏ ਤਾਂ  ਬਦਮਾਸ਼ਾਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਸ਼ੁਰੂ ਕਰ ਦਿੱਤੀ। ਉਨ੍ਹਾਂ ਦਾ ਕਹਿਣਾ ਕਿ ਸ਼ਰੇਆਮ ਗੁੰਡਾਗਰਦੀ ਦੇ ਕਾਰਨ ਇਲਾਕੇ ਦੇ ਲੋਕ ਵੀ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਹਮਲਾ ਕਰਨ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ ਅਤੇ ਲੋਕ ਉਸ ਨੂੰ ਡਾਕਟਰ ਕੋਲ ਲੈ ਕੇ ਗਏ। ਸਾਬਕਾ ਕੌਂਸਲਰ ਨੂੰ ਕਾਫ਼ੀ ਅੰਦਰੂਨੀ ਸੱਟਾਂ ਲੱਗੀਆਂ ਹਨ। ਬਾਵਾ ਦਾ ਕਹਿਣਾ ਕਿ ਜੇਕਰ ਦੋਸ਼ੀ ਨਾ ਫੜੇ ਗਏ ਤਾਂ ਉਨ੍ਹਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ
ਇਹ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਜਿਸ ਮਗਰੋਂ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ: 
- ਗ੍ਰਿਫਤਾਰੀ ਦਾ ਨਾਟਕ ਉਰਫੀ ਜਾਵੇਦ ਨੂੰ ਪਿਆ ਮਹਿੰਗਾ, ਮੁੰਬਈ ਪੁਲਿਸ ਨੇ ਕੀਤੀ ਕਾਰਵਾਈ
- ਪੰਜਾਬ ਪੁਲਿਸ ਦੀ ਗੈਂਗਸਟਰਾਂ ਨਾਲ ਹੋਈ ਮੁੱਠਭੇੜ, ਗੈਂਗਸਟਰ ਹੈਰੀ ਚੱਠਾ ਗੈਂਗ ਦੇ 7 ਮੈਂਬਰ ਗ੍ਰਿਫਤਾਰ
- ਅੰਮ੍ਰਿਤਸਰ: ਨਿਹੰਗ ਬਾਣੇ 'ਚ ਨਾਬਾਲਗ ਵੱਲੋਂ ਗੋਲਡਨ ਗੇਟ ਨੇੜੇ ਫ਼ਾਇਰ; ਗ੍ਰਿਫ਼ਤਾਰ

Related Post