Anmol Gagan Mann : ਅਨਮੋਲ ਗਗਨ ਮਾਨ ਸਮੇਤ 4 AAP ਆਗੂਆਂ ਦੀਆਂ ਵਧੀਆਂ ਮੁਸ਼ਕਿਲਾਂ, ਦੋਸ਼ ਤੈਅ, ਇਸ ਮਾਮਲੇ ਚ ਚੱਲੇਗਾ ਮੁਕੱਦਮਾ
Anmol Gagan Mann : ਹੋਰ ਆਗੂਆਂ 'ਚ 'ਆਪ' ਚੰਡੀਗੜ੍ਹ ਇਕਾਈ ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਕੌਰ ਗਿੱਲ ਅਤੇ ਅਰਸ਼ਦੀਪ ਸਿੰਘ ਸ਼ਾਮਲ ਹਨ। ਮਾਮਲੇ ਦੀ ਅਗਲੀ ਸੁਣਵਾਈ ਹੁਣ 4 ਫਰਵਰੀ ਨੂੰ ਤੈਅ ਕੀਤੀ ਗਈ ਹੈ।
Chandigarh News : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਅਤੇ ਤਿੰਨ ਹੋਰ ਆਗੂਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਨ੍ਹਾਂ ਆਗੂਆਂ ਵਿਰੁੱਧ ਪੁਲਿਸ ਨਾਲ ਝੜਪ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਨੇ ਦੋਸ਼ ਤੈਅ ਕੀਤੇ ਹਨ। ਜਿਸ ਤੋਂ ਬਾਅਦ ਹੁਣ ਚੰਡੀਗੜ੍ਹ ਵਿਖੇ 5 ਫਰਵਰੀ ਤੋਂ ਆਈਪੀਸੀ ਦੀ ਧਾਰਾ 188, 323, 332, 353 ਤਹਿਤ ਕੇਸ ਚੱਲੇਗਾ। ਹੋਰ ਆਗੂਆਂ 'ਚ 'ਆਪ' ਚੰਡੀਗੜ੍ਹ ਇਕਾਈ ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਕੌਰ ਗਿੱਲ ਅਤੇ ਅਰਸ਼ਦੀਪ ਸਿੰਘ ਸ਼ਾਮਲ ਹਨ। ਮਾਮਲੇ ਦੀ ਅਗਲੀ ਸੁਣਵਾਈ ਹੁਣ 4 ਫਰਵਰੀ ਨੂੰ ਤੈਅ ਕੀਤੀ ਗਈ ਹੈ।
ਭਾਜਪਾ ਦੇ ਦਫ਼ਤਰ ਅੱਗੇ ਕੀਤਾ ਸੀ ਪ੍ਰਦਰਸ਼ਨ
ਦੱਸ ਦਈਏ ਕਿ ਇਹ ਮਾਮਲਾ ਚਾਰ ਸਾਲ ਪੁਰਾਣਾ ਹੈ। 4 ਅਗਸਤ, 2021 ਨੂੰ, 'ਆਪ' ਆਗੂਆਂ ਨੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡਿੰਗ ਕਰਕੇ ਰੋਕ ਲਿਆ ਸੀ। ਪੁਲਿਸ ਨੇ ਇਨ੍ਹਾਂ ਲੋਕਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸਦੀ ਪੁਲਿਸ ਨਾਲ ਝੜਪ ਹੋ ਗਈ। ਇਸ ਵਿੱਚ ਕਈ ਪੁਲਿਸ ਵਾਲੇ ਜ਼ਖਮੀ ਹੋ ਗਏ ਸਨ।