PTC News
Search
🔍 Search

ਮੁੜ ਵਿਵਾਦ ਚ ਘਿਰੇ ਵਿਧਾਇਕ ਦੇਵ ਮਾਨ, AAP ਵਿਧਾਇਕ ਵੱਲੋਂ ਨੌਜਵਾਨ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ

ਵੀਡੀਓ ਵਾਇਰਲ ਹੋਣ ਮਗਰੋਂ ਦਿੱਤੀ ਸਫਾਈ

By  Jaswinder Kaur October 19th 2026 03:20 PM

MLA Dev Mann in Controversy Again :  ਪੰਜਾਬ ਦੇ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਵੀਡੀਓ ਵਿੱਚ ਵਿਧਾਇਕ ਇੱਕ ਨੌਜਵਾਨ ਨਾਲ ਕੁੱਟਮਾਰ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਧਾਇਕ ਸਾਹਮਣੇ ਤੋਂ ਆ ਰਹੇ ਇੱਕ ਨੌਜਵਾਨ ਨੂੰ ਫ਼ਿਲਮੀ ਅੰਦਾਜ਼ 'ਚ ਲੱਤ ਮਾਰਦੇ ਹਨ, ਜਿਸ ਤੋਂ ਬਾਅਦ ਉਕਤ ਨੌਜਵਾਨ ਹੇਠਾਂ ਡਿੱਗ ਜਾਂਦਾ ਹੈ। ਇਸ ਬਾਅਦ ਮੁੜ ਵਿਧਾਇਕ ਵਲੋਂ ਉਸਦੇ ਲੱਤਾਂ ਮਾਰੀਆਂ ਜਾਂਦੀਆਂ ਹਨ। ਇਸ ਸਭ ਦੇ ਦੌਰਾਨ ਪੁਲਿਸ ਵਾਲਾ ਇੱਕ ਪੁਲਿਸ ਕਰਮਚਾਰੀ ਵੀ ਉਥੇ ਨਾਲ ਹੀ ਮੌਜੂਦ ਦਿਖ ਰਿਹਾ ਜੋ ਉਸ ਨੌਜਵਾਨ ਦੇ ਥੱਪੜ ਮਾਰਦਾ ਦਿਖ ਰਿਹਾ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂਆਂ ਨੇ ਇਸ ਨੂੰ ਸਾਂਝਾ ਕਰਦਿਆਂ ਸਰਕਾਰ ਅਤੇ ਵਿਧਾਇਕ ਦੀ ਭੂਮਿਕਾ ’ਤੇ ਸਵਾਲ ਚੁੱਕੇ ਹਨ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਸਮੇਤ ਵਿਰੋਧੀ ਧਿਰ ਦੇ ਕਈ ਆਗੂਆਂ ਨੇ ਇਸ ਨੂੰ ਸਾਂਝਾ ਕਰਦਿਆਂ ਸਵਾਲ ਖੜ੍ਹੇ ਕੀਤੇ ਹਨ। 

ਇਹ ਵੀ ਪੜ੍ਹੋ : 

ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਮੰਗੀ

ਵਿਧਾਇਕ ਦੇਵ ਮਾਨ ਮੁਤਾਬਕ ਇੱਕ ਮੋਟਰਸਾਈਕਲ ਉਨ੍ਹਾਂ ਦੀ ਗੱਡੀ ਨਾਲ ਟਕਰਾਉਣ ਤੋਂ ਬਚ ਗਿਆ। ਜਦੋਂ ਉਨ੍ਹਾਂ ਨੇ ਰੁਕ ਕੇ ਦੇਖਿਆ ਤਾਂ ਨੌਜਵਾਨ ਉੱਥੋਂ ਭੱਜਣ ਲੱਗ ਪਿਆ। ਦੇਵ ਮਾਨ ਨੇ ਕਿਹਾ ਕਿ ਪੁਲਿਸ ਵੀ ਉਸ ਦੇ ਪਿੱਛੇ ਲੱਗੀ ਹੋਈ ਸੀ ਅਤੇ ਬਾਅਦ ਵਿੱਚ ਚਾਰੇ ਪਾਸਿਓਂ ਘੇਰਾਬੰਦੀ ਕਰਕੇ ਉਸ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਆਪਣੀ ਸਫ਼ਾਈ ਵਿੱਚ ਦਾਅਵਾ ਕੀਤਾ ਕਿ ਉਹ ਸਵੇਰੇ ਸੜਕ ਤੋਂ ਲੰਘ ਰਹੇ ਸਨ, ਜਦੋਂ ਇੱਕ ਨੌਜਵਾਨ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ ’ਤੇ ਉਨ੍ਹਾਂ ਦੀ ਗੱਡੀ ਦੇ ਨੇੜੇ ਆ ਗਿਆ। ਵਿਧਾਇਕ ਨੇ ਆਪਣੇ ਬਿਆਨ ਵਿੱਚ ਵਿਰੋਧੀ ਆਗੂਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਕਿਸੇ ਵੀ ਘਟਨਾ ਦੀ ਪੂਰੀ ਜਾਣਕਾਰੀ ਲਏ ਬਿਨਾਂ ਵੀਡੀਓ ਸਾਂਝੀ ਕਰਕੇ ਸਿਆਸੀ ਸਵਾਲ ਖੜ੍ਹੇ ਕਰਨਾ ਸਹੀ ਨਹੀਂ ਹੈ।

ਦੇਵ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਨਸ਼ਿਆਂ ਦੇ ਮੁੱਦੇ ’ਤੇ ਆਪਣਾ ਰੁਖ਼ ਸਪੱਸ਼ਟ ਕਰਨ ਦੀ ਚੁਣੌਤੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ, ਤਾਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।

ਦਰਅਸਲ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਦੇਵ ਮਾਨ 'ਤੇ ਅਜਿਹੇ ਦੋਸ਼ ਲੱਗੇ ਹੋਣ ਬਲਕਿ ਇਸ ਤੋਂ ਪਹਿਲਾ ਵੀ ਵਿਧਾਇਕ 'ਤੇ ਅਜਿਹੇ ਹੀ ਦੋਸ਼ ਲੱਗੇ ਸਨ ਜਿਸ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ। ਵੀਡੀਓ ਵਿੱਚ ਉਹ ਇੱਕ ਸਮਾਗਮ ਦੌਰਾਨ ਇੱਕ ਬਜ਼ੁਰਗ ਵਿਅਕਤੀ ਨੂੰ ਲੱਤ ਮਾਰਦੇ ਅਤੇ ਧੱਕਾ ਦਿੰਦੇ ਹੋਏ ਦਿਖਾਈ ਦੇ ਰਹੇ ਸਨ। ਇਹ ਘਟਨਾ 8 ਮਾਰਚ ਨੂੰ ਲੁਧਿਆਣਾ ਵਿੱਚ ਵਾਪਰੀ ਦੱਸੀ ਜਾ ਰਹੀ ਹੈ।

 ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਨੇ ਵਿਧਾਇਕ 'ਤੇ ਨਿਸ਼ਾਨਾ ਸਾਧਿਆ ਸੀ। ਮਾਮਲਾ ਭੱਖਣ ਤੋਂ ਬਾਅਦ ਦੇਵ ਮਾਨ ਨੇ ਦਾਅਵਾ ਕੀਤਾ ਸੀ ਕਿ ਬਜ਼ੁਰਗ ਵਿਅਕਤੀ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਵਾਰ-ਵਾਰ ਸਟੇਜ 'ਤੇ ਚੜ ਰਿਹਾ ਸੀ, ਜਿਸ ਕਾਰਨ ਸਥਿਤੀ ਅਜਿਹੀ ਬਣੀ ਜਦੋਂ ਉਸਨੂੰ ਹੇਠਾਂ ਉਤਾਰਿਆ ਗਿਆ। ਉਨ੍ਹਾਂ ਕਿਹਾ ਕਿ ਉਸ ਵਿਅਕਤੀ ਨੂੰ ਕਈ ਵਾਰ ਨਿਮਰਤਾ ਨਾਲ ਹੇਠਾਂ ਜਾਣ ਲਈ ਕਿਹਾ ਗਿਆ ਪਰ ਉਹ ਮੰਨਿਆ ਨਹੀਂ। ਵਿਧਾਇਕ ਦੇ ਨਾਲ ਆਏ ਬਾਊਂਸਰ ਵੀ ਬਜ਼ੁਰਗ ਵਿਅਕਤੀ ਨਾਲ ਬਦਸਲੂਕੀ ਕਰਦੇ ਦਿਖਾਈ ਦੇ ਰਹੇ ਸਨ। ਪੁਲਿਸ ਵਾਲੇ ਅਤੇ ਹੋਰ ਲੋਕ ਵੀ ਮੌਜੂਦ ਸਨ। ਵਿਧਾਇਕ ਬਜ਼ੁਰਗ ਵਿਅਕਤੀ ਨੂੰ ਸਟੇਜ ਤੋਂ ਹੇਠਾਂ ਉਤਾਰ ਦਿੰਦੇ ਸਨ ਤੇ ਫਿਰ ਵਾਪਸ ਸਟੇਜ 'ਤੇ ਚਲੇ ਜਾਂਦੇ ਹਨ। 10 ਸਕਿੰਟ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਇਆ ਸੀ। 

Related Post