Aam Aadmi Party ਨੂੰ ਲੱਗਿਆ ਵੱਡਾ ਝਟਕਾ; MLA ਸੁਖਵਿੰਦਰ ਕੁਮਾਰ ਸੁੱਖੀ ਨੇ ਛੱਡਿਆ ਚੇਅਰਮੈਨੀ ਤੇ ਕੈਬਨਿਟ ਰੈਂਕ

ਉਨ੍ਹਾਂ ਨੇ ਲਾਈਵ ਹੋ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਬਦਾਂ ਨੇ ਮੇਰੇ ਵਰਗੀ ਸਾਰੀ ਸੰਗਤ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਹ ਰਾਜਾ ਸਾਹਿਬ ਦੇ ਸਨਮਾਨ ਲਈ ਕੁਝ ਵੀ ਕਰ ਸਕਦੇ ਹਨ।

By  Aarti January 18th 2026 12:50 PM -- Updated: January 18th 2026 02:21 PM

ਬੰਗਾ ਸਥਿਤ ਨਾਭ ਕੰਵਲ ਰਾਜਾ ਸਾਹਿਬ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕੈਬਨਿਟ ਰੈਂਕ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਵੀ ਅਹੁਦਾ ਛੱਡ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਡਾ. ਸੁਖਵਿੰਦਰ ਕੁਮਾਰ ਸੁੱਖੀ ਬੰਗਾ ਤੋਂ ਵਿਧਾਇਕ ਹਨ। 

ਉਨ੍ਹਾਂ ਨੇ ਲਾਈਵ ਹੋ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਬਦਾਂ ਨੇ ਮੇਰੇ ਵਰਗੀ ਸਾਰੀ ਸੰਗਤ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਹ ਰਾਜਾ ਸਾਹਿਬ ਦੇ ਸਨਮਾਨ ਲਈ ਕੁਝ ਵੀ ਕਰ ਸਕਦੇ ਹਨ। 

ਕਾਬਿਲੇਗੌਰ ਹੈ ਕਿ ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਦੌਰਾਨ ਬੰਗਾ ਹਲਕੇ ਦੇ ਇੱਕ ਡੇਰੇ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਕਾਪੀਆਂ ਚੋਰੀ ਹੋਣ ਸਬੰਧੀ ਬਿਆਨ ਦਿੱਤਾ ਸੀ। ਇਹ ਬਿਆਨ ਹੁਣ ਜ਼ੋਰ ਫੜਦਾ ਜਾ ਰਿਹਾ ਹੈ। ਇਸ ਮਾਮਲੇ ਨੇ ਰਾਜਨੀਤਿਕ ਅਤੇ ਧਾਰਮਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ।

Related Post