ਵਿਧਾਇਕ ਤੇ ਮੰਤਰੀ ਵਿਧਾਨ ਸਭਾ 'ਚ ਜਾਇਦਾਦ ਬਾਰੇ ਜਾਣਕਾਰੀ ਦੇਣ ਤੋਂ ਕਰ ਰਹੇ ਗੁਰੇਜ਼

By  Ravinder Singh February 6th 2023 08:59 AM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪਿਛਲੀ ਕਾਂਗਰਸ ਸਰਕਾਰ ਦੇ ਕਈ ਮੰਤਰੀ ਵਿਧਾਨ ਵਿਚ ਆਪਣੀ ਜਾਇਦਾਦ ਬਾਰੇ ਜਾਣਕਾਰੀ ਦੇਣ ਤੋਂ ਗੁਰੇਜ਼ ਕਰ ਰਹੇ ਹਨ। ਖਾਸ ਗੱਲ ਇਹ ਹੈ ਕਿ 18 ਮੌਜੂਦਾ, ਪਿਛਲੀ ਸਰਕਾਰ ਤੇ ਇਸ ਵਾਰ ਚੁਣੇ ਗਏ ਵਿਧਾਇਕਾਂ ਨੇ ਆਪਣੀ ਜਾਇਦਾਦ ਦਾ ਵੇਰਵਾ ਵਿਧਾਨ ਸਭਾ ਵਿਚ ਅਜੇ ਤੱਕ ਦਾਖ਼ਲ ਨਹੀਂ ਕਰਵਾਇਆ ਹੈ।


ਇਨ੍ਹਾਂ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪਰਗਟ ਸਿੰਘ, ਸੁਖ ਸਰਕਾਰੀਆ, ਅਰੁਣਾ ਚੌਧਰੀ ਅਤੇ ਮੌਜੂਦਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜਾਇਦਾਦ ਸਬੰਧੀ ਆਪਣੇ ਵੇਰਵੇ ਜਮ੍ਹਾਂ ਨਹੀਂ ਕਰਵਾਏ। ਇਸ ਤੋਂ ਇਲਾਵਾ 8 ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪ੍ਰਾਪਰਟੀ ਸਬੰਧੀ ਜਾਣਕਾਰੀ ਵਿਧਾਨ ਸਭਾ ਅੱਗੇ ਨਸ਼ਰ ਨਹੀਂ ਕੀਤੀ ਹੈ। ਕਾਬਿਲੇਗੌਰ ਹੈ ਕਿ ਹਰ ਸਾਲ 1 ਜਨਵਰੀ ਤੋਂ 31 ਦਸੰਬਰ ਤੱਕ ਦੀ ਪ੍ਰਾਪਰਟੀ ਦੀ ਜਾਣਕਾਰੀ ਵਿਧਾਨ ਸਭਾ ਵਿਚ ਜਮ੍ਹਾਂ ਕਰਵਾਉਣੀ ਹੁੰਦੀ ਹੈ।

ਇਹ ਵੀ ਪੜ੍ਹੋ : ਸ਼ਕਤੀਸ਼ਾਲੀ ਭੂਚਾਲ ਨੇ ਹਿੱਲਿਆ ਤੁਰਕੀ, ਕਈ ਇਮਾਰਤਾਂ ਢਹਿ-ਢੇਰੀ, 5 ਮੌਤਾਂ ਦੀ ਪੁਸ਼ਟੀ

31 ਜਨਵਰੀ ਤੱਕ ਪਿਛਲੇ ਸਾਲ ਦੀ ਜਾਇਦਾਦ ਦੀ ਸਾਰੀ ਜਾਣਕਾਰੀ ਜਮ੍ਹਾਂ ਕਰਵਾਉਣੀ ਹੁੰਦੀ ਹੈ। ਵਿਧਾਨ ਸਭਾ ਵੱਲੋਂ ਜਾਰੀ ਸੂਚੀ ਤੋਂ ਪਤਾ ਲੱਗਦਾ ਹੈ ਕਿ ਅਜੇ ਬਹੁਤ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਆਪਣੀ ਜਾਇਦਾਦ ਦਾ ਵੇਰਵਾ ਜਮ੍ਹਾਂ ਕਰਵਾਉਣਾ ਅਜੇ ਬਾਕੀ ਹੈ। ਜਦਕਿ ਇਸ ਦੀ ਆਖਰੀ ਤਾਰੀਕ ਕਾਫੀ ਦਿਨਾਂ ਦੀ ਲੰਘ ਚੁੱਕੀ ਹੈ।

Related Post