ਜੇਲ੍ਹਾਂ 'ਚੋ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਜਾਰੀ, ਬਠਿੰਡਾ ਕੇਂਦਰੀ ਜੇਲ੍ਹ 'ਚੋਂ ਦੋ ਮੋਬਾਇਲ ਬਰਾਮਦ

By  Aarti December 15th 2022 09:54 AM

ਬਠਿੰਡਾ: ਪੰਜਾਬ ਦੀਆਂ ਜੇਲ੍ਹਾਂ ਚੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ 2 ਹਵਾਲਾਤੀਆਂ ਕੋਲੋਂ ਪੁਲਿਸ ਨੇ ਮੋਬਾਇਲ ਫੋਨ ਬਰਾਮਦ ਕੀਤੇ ਹਨ। 

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਕੇਂਦਰੀ ਜੇਲ੍ਹ ਚ ਬੰਦ 2 ਹਵਾਲਾਤੀਆਂ ਕੋਲੋਂ ਦੋ ਮੋਬਾਇਲ ਫੋਨ, ਬੈਟਰੀ ਅਤੇ ਹੈੱਡਫੋਨ ਬਰਾਮਦ ਕੀਤੇ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਸਹਾਇਕ ਸੁਪਰੀਡੈਂਟ ਕੇਂਦਰੀ ਜੇਲ੍ਹ ਬਠਿੰਡਾ ਦੇ ਬਿਆਨ ’ਤੇ ਥਾਣਾ ਕੈਂਟ ਵਿਖੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 

ਦੱਸ ਦਈਏ ਕਿ ਪੁਲਿਸ ਨੇ ਹਵਾਲਾਤੀ ਹਰਦੀਪ ਸਿੰਘ ਵਾਸੀ ਤਲਵੰਡੀ ਸਾਬੋ ਅਤੇ ਹਵਾਲਾਤੀ ਰਾਜ ਸਿੰਘ ਵਾਸੀ ਫਰੀਦਕੋਟ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਰੋਜ਼ ਜੇਲ੍ਹਾਂ 'ਚੋਂ ਮੋਬਾਇਲ ਫੋਨ ਅਤੇ ਨਸ਼ੇ ਖ਼ਤਮ ਕਰਨ ਦੇ ਦਾਅਵੇ ਤਾਂ ਕਰਦੀ ਹੈ ਪਰ ਜੇਲ੍ਹਾਂ 'ਚ ਨਸ਼ੇ ਅਤੇ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੋ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਅਤੇ ਸੁਰੱਖਿਆ ਪ੍ਰਬੰਧਾਂ ਉੱਤੇ ਸਵਾਲ ਖੜੇ ਰਹੀ ਹੈ। 

ਇਹ ਵੀ ਪੜੋ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 15 ਦਸੰਬਰ ਤੋਂ 15 ਜਨਵਰੀ ਤੱਕ ਟੋਲ ਪਲਾਜ਼ਿਆਂ ’ਤੇ "ਨਾਕਾ" 

-ਰਿਪੋਰਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ...

Related Post