ਮੋਗਾ ਚ ਕਾਲਾ ਧਨੌਲਾ ਗਰੁੱਪ ਦੇ ਤਿੰਨ ਗੈਂਗਸਟਰ ਅਸਲੇ ਸਣੇ ਗ੍ਰਿਫ਼ਤਾਰ

By  Pardeep Singh February 27th 2023 08:56 PM
ਮੋਗਾ ਚ ਕਾਲਾ ਧਨੌਲਾ ਗਰੁੱਪ ਦੇ ਤਿੰਨ ਗੈਂਗਸਟਰ ਅਸਲੇ ਸਣੇ ਗ੍ਰਿਫ਼ਤਾਰ

ਮੋਗਾ: ਮੋਗਾ ਪੁਲਿਸ ਨੂੰ ਇਕ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ ਗੈਂਗਸਟਰ ਕਾਲਾ ਧਨੌਲਾ ਗਰੁੱਪ ਦੇ ਤਿੰਨ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗੈਂਗਸਟਰਾਂ ਕੋਲੋਂ 32 ਬੋਰ ਦੇ ਰਿਵਾਲਵਰ, 6 ਕਾਰਤੂਸ ਅਤੇ ਇਕ ਕਾਰ ਬਰਾਮਦ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਗੁਪਤ ਸੂਚਨਾ ਦੇ ਅਧਾਰ ਇੰਨ੍ਹਾਂ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਗੈਂਗਸਟਰ ਕਿਸੇ ਵੱਡੀ ਵਾਰਦਾਤ ਦੇ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ ਪਰ ਪੁਲਿਸ ਨੇ ਇੰਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਅਦਾਲਤ ਵਿ4ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇ ਅਤੇ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

Related Post