Moga ਚ 3 ਬਾਈਕ ਸਵਾਰ ਬਦਮਾਸ਼ਾਂ ਨੇ ਪ੍ਰਵਾਸੀ ਮਜ਼ਦੂਰਾਂ ਤੇ ਚਲਾਈਆਂ ਗੋਲੀਆਂ , ਮਗਰੋਂ ਬਦਮਾਸ਼ਾਂ ਨੇ ਜਾਰੀ ਕੀਤੀ ਵੀਡੀਓ

Moga News : ਮੋਗਾ ਦੇ ਜ਼ੀਰਾ ਰੋਡ 'ਤੇ ਦਿਨ ਦਿਹਾੜੇ ਤਾਬੜਤੋੜ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ 3 ਬਾਈਕ ਸਵਾਰ ਬਦਮਾਸ਼ਾਂ ਨੇ 2 ਪ੍ਰਵਾਸੀ ਮਜ਼ਦੂਰਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਹਨ। ਗੋਲੀਬਾਰੀ ਵਿੱਚ ਦੋ ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇਸ ਵਿਚ ਇਕ ਦੀ ਹਾਲਤ ਨਾਜ਼ੁਕ ਅਤੇ ਦੂਜਾ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ

By  Shanker Badra February 10th 2026 03:09 PM

Moga News : ਮੋਗਾ ਦੇ ਜ਼ੀਰਾ ਰੋਡ 'ਤੇ ਦਿਨ ਦਿਹਾੜੇ ਤਾਬੜਤੋੜ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ 3 ਬਾਈਕ ਸਵਾਰ ਬਦਮਾਸ਼ਾਂ ਨੇ 2 ਪ੍ਰਵਾਸੀ ਮਜ਼ਦੂਰਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਹਨ। ਗੋਲੀਬਾਰੀ ਵਿੱਚ ਦੋ ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇਸ ਵਿਚ ਇਕ ਦੀ ਹਾਲਤ ਨਾਜ਼ੁਕ ਅਤੇ ਦੂਜਾ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ। 

ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਮਜ਼ਦੂਰ ਬਿਹਾਰ ਦੇ ਰਹਿਣ ਵਾਲੇ ਹਨ, ਜੋ ਕਿ ਮੋਗਾ ਦੀ ਫੈਕਟਰੀ ਵਿਚ ਕੰਮ ਕਰਦੇ ਹਨ। ਜੀਰਾ ਰੋਡ ਦੇ ਰਹਿਣ ਵਾਲੇ ਸੁਬੋਧ ਕੁਮਾਰ ਨੇ ਦੱਸਿਆ ਕਿ ਉਹ ਬੀਐਸ ਐਗਰੋ ਸ਼ੈਲਟਰ ਵਿੱਚ ਕੰਮ ਕਰਦਾ ਹੈ ਅਤੇ ਮੰਗਲਵਾਰ ਸਵੇਰੇ ਲਗਭਗ 11:30 ਵਜੇ ਆਪਣੇ ਸਾਥੀ ਅਸ਼ੋਕ ਕੁਮਾਰ ਨਾਲ ਖਾਣਾ ਖਾਣ ਲਈ ਆਪਣੇ ਕੁਆਰਟਰ ਜਾ ਰਿਹਾ ਸੀ, ਜਦੋਂ ਇੱਕ ਮੋਟਰਸਾਈਕਲ ‘ਤੇ ਸਵਾਰ ਤਿੰਨ ਵਿਅਕਤੀ ਉਨ੍ਹਾਂ ਕੋਲ ਆਏ, ਥੋੜ੍ਹੀ ਦੂਰੀ ‘ਤੇ ਰੁਕੇ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। 

 ਇਸ ਫਾਇਰਿੰਗ ਦੌਰਾਨ ਦੋ ਵਿਅਕਤੀਆਂ ਦੇ ਪੈਰਾਂ ਵਿੱਚ ਗੋਲ਼ੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਸਨੂੰ ਇਲਾਜ ਲਈ ਐਂਬੂਲੈਂਸ ਰਾਹੀਂ ਮੋਗਾ ਸਿਵਲ ਹਸਪਤਾਲ ਲਿਆਂਦਾ ਗਿਆ। ਐਮਰਜੈਂਸੀ ਸਟਾਫ ਨੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਜ਼ਖ਼ਮੀਆਂ ਦੀ ਪਛਾਣ ਅਸ਼ੋਕ ਕੁਮਾਰ ਅਤੇ ਸਬੋਧ ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਦੁਕਾਨਦਾਰਾਂ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਚਾਰ ਹਵਾਈ ਫਾਇਰ ਵੀ ਕੀਤੇ ਗਏ, ਜਿਸ ਨਾਲ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। 

ਸੂਚਨਾ ਮਿਲਦੇ ਹੀ ਸਿਟੀ ਵਨ ਪੁਲਿਸ ਸਟੇਸ਼ਨ ਦੀ ਪੁਲਿਸ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਮੋਗਾ ਪੁਲਸ ਦਾ ਕਹਿਣਾ ਹੈ ਕਿ ਪੁਲਸ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਨਿਰਵੈਰ ਸਿੰਘ ਨੇ ਇਸ ਵਾਰਦਾਤ ਦੀ ਲਈ ਜ਼ਿੰਮੇਵਾਰੀ

ਇਸ ਵਾਰਦਾਤ ਮਗਰੋਂ ਨਿਰਵੈਰ ਸਿੰਘ ਨਾਮ ਦੇ ਸ਼ਖਸ ਨੇ ਸੋਸ਼ਲ ਮੀਡੀਆ 'ਤੇ ਇਸ ਵਾਰਦਾਤ ਦੀ ਵੀਡੀਓ ਸਾਂਝੀ ਕਰਦਿਆਂ ਨਾ ਸਿਰਫ਼ ਇਸ ਦੀ ਜ਼ਿੰਮੇਵਾਰੀ ਲਈ ਹੈ, ਸਗੋਂ ਪ੍ਰਵਾਸੀਆਂ ਤੇ ਉਨ੍ਹਾਂ ਦੀ ਮਦਦ ਕਰਨ ਵਾਲੇ ਸਰਪੰਚਾਂ ਨੂੰ ਵੀ ਸ਼ਰੇਆਮ ਧਮਕੀ ਦੇ ਦਿੱਤੀ ਹੈ। ਹਾਲਾਂਕਿ ਪੀਟੀਸੀ ਨਿਊਜ਼ ਇਸ ਦੀ ਪੁਸ਼ਟੀ ਨਹੀਂ ਕਰਦਾ ਪਰ ਇਸ ਪੋਸਟ ਨੇ ਪੰਜਾਬ ਸਰਕਾਰ ਦੀ ਨਾਕਾਮੀ ਇਕ ਵਾਰ ਫ਼ਿਰ ਸਾਬਿਤ ਕਰ ਦਿੱਤੀ ਹੈ।

Related Post