Moga : ਕਾਂਗਰਸ ਤੇ ਆਪ ਨੂੰ ਵੱਡਾ ਝਟਕਾ, 25 ਤੋਂ ਵੱਧ ਪਰਿਵਾਰ ਅਕਾਲੀ ਦਲ ਚ ਸ਼ਾਮਲ

Moga News : ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਅਤੇ ਨੌਜਵਾਨਾਂ ਦਾ ਅਕਾਲੀ ਆਗੂਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।

By  KRISHAN KUMAR SHARMA June 22nd 2026 06:43 PM -- Updated: June 22nd 2026 06:46 PM

Moga News : ਹਲਕਾ ਨਿਹਾਲ ਸਿੰਘ ਵਾਲਾ ਵਿੱਚ ਅਕਾਲੀ ਦਲ ਨੂੰ ਉਸ ਵਕਤ ਵੱਡਾ ਬਲ ਮਿਲਿਆ, ਜਦੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ 25 ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਸੀਨੀਅਰ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਅਤੇ ਨੌਜਵਾਨਾਂ ਦਾ ਅਕਾਲੀ ਆਗੂਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਉਸਦਾ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਵਰਕਰਾਂ ਦੀ ਕਦਰ ਹੀ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਹੈ।

ਉਹਨਾਂ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਪਾਰਟੀ ਦੀਆਂ ਨੀਤੀਆਂ 'ਤੇ ਭਰੋਸਾ ਜਤਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਪਰਿਵਾਰ ਅਤੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਗੇ, ਜਿਸ ਨਾਲ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Related Post