Moga News : ਪਿੰਡ ਮਾੜੀ ਮੁਸਤਫ਼ਾ ਚ ਦੁਕਾਨ ਤੇ ਪੈਟਰੋਲ ਬੰਬ ਸੁੱਟ ਕੇ ਫੈਲਾਈ ਦਹਿਸ਼ਤ, ਤਿੰਨ ਮੁਲਜ਼ਮ ਗ੍ਰਿਫ਼ਤਾਰ

Moga News : ਐਸ.ਐਸ.ਪੀ. ਅਜੈ ਗਾਂਧੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਖ਼ਾਸ ਟੀਮਾਂ ਤਾਇਨਾਤ ਕੀਤੀਆਂ ਸਨ।

By  KRISHAN KUMAR SHARMA October 28th 2025 03:18 PM -- Updated: October 28th 2025 03:21 PM

Moga News : ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਬੀਤੇ ਦਿਨੀਂ 25 ਅਕਤੂਬਰ 2025 ਨੂੰ ਮੋਟਰਸਾਈਕਲ ‘ਤੇ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਬਾਂਸਲ ਸਾਈਕਲ ਸਟੋਰ ਦੀ ਦੁਕਾਨ 'ਤੇ ਅੱਗ ਲਗਾਉਣ ਦੀ ਨੀਅਤ ਨਾਲ ਪੈਟਰੋਲ ਬੰਬ (Petrol Bomb Attack Case) ਸੁੱਟਿਆ ਸੀ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।

ਐਸ.ਐਸ.ਪੀ. ਅਜੈ ਗਾਂਧੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ  ਮਾਮਲੇ ਦੀ ਜਾਂਚ ਲਈ ਖ਼ਾਸ ਟੀਮਾਂ ਤਾਇਨਾਤ ਕੀਤੀਆਂ ਸਨ। ਟੈਕਨੀਕਲ ਢੰਗ ਨਾਲ ਜਾਂਚ ਕਰਦਿਆਂ ਪੁਲਿਸ ਨੇ ਤਿੰਨ ਮੁਲਜ਼ਮਾਂ ਬਲਜਿੰਦਰ ਸਿੰਘ, ਵੰਜਪ੍ਰੀਤ ਸਿੰਘ ਅਤੇ ਅਰਸ਼ਦੀਪ ਨੂੰ ਗਿਰਫ਼ਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਇਹ ਤਿੰਨੇ ਨੋਜਵਾਨ ਵਿਦੇਸ਼ ਵਿੱਚ ਬੈਠੇ ਸੰਦੀਪ ਸਿੰਘ ਉਰਫ਼ ਸੱਨੀ ਦੇ ਕਹਿਣ ‘ਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਸੰਦੀਪ ਸਿੰਘ ਵੀ ਇਸੇ ਪਿੰਡ ਮਾੜੀ ਮੁਸਤਫਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕਰ ਲਿਆ ਹੈ।

ਐਸ.ਐਸ.ਪੀ. ਅਜੈ ਗਾਂਧੀ ਨੇ ਪ੍ਰੈਸ ਕਾਨਫ਼ਰੈਂਸ ਦੌਰਾਨ ਜਾਣਕਾਰੀ ਦਿੱਤੀ ਕਿ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੂਰੀ ਜਾਂਚ ਕੀਤੀ ਜਾ ਸਕੇ ਅਤੇ ਘਟਨਾ ਦੇ ਪਿੱਛੇ ਦੇ ਸਾਰੇ ਰਾਜ਼ ਖੋਲ੍ਹੇ ਜਾ ਸਕਣ।

Related Post